08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡਿਪਟੀ ਕਮਿਸ਼ਨਰ ਵਲੋਂ 15 ਅਗਸਤ ਦੇ ਜਸ਼ਨਾਂ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ

Ad Position 21
No active advertisement
ਅਜੀਤ ਡੈਸਕ 19-07-2026
ਯਮੁਨਾਨਗਰ, 18 ਜੁਲਾਈ (ਗੁਰਦਿਆਲ ਸਿੰਘ ਨਿਮਰ)- 15 ਅਗਸਤ, 2026 ਨੂੰ ਤੇਜਲੀ ਸਪੋਰਟਸ ਕੰਪਲੈਕਸ ਵਿਖੇ ਹੋਣ ਵਾਲੇ ਆਜ਼ਾਦੀ ਦਿਵਸ ਸਮਾਰੋਹ ਨੂੰ ਸਫਲ ਅਤੇ ਸ਼ਾਨਾਮੱਤੇ ਢੰਗ ਨਾਲ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਅੱਜ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਸ਼ਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵਲੋਂ ਸਮੇਂ ਸਿਰ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਆਜ਼ਾਦੀ ਦਿਵਸ ਸਮਾਰੋਹ ਦੇ ਸਮੁੱਚੇ ਇੰਚਾਰਜ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਰਾਸ਼ਟਰੀ ਗੌਰਵ ਦਾ ਤਿਉਹਾਰ ਹੈ। ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤਿਉਹਾਰ ਨਾਲ ਸੰਬੰਧਿਤ ਕਾਰਜਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ’ਤੇ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਬੈਠਣ ਦੇ ਢੁਕਵੇਂ ਪ੍ਰਬੰਧ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਡਾਕਟਰੀ ਸਹੂਲਤਾਂ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਝੰਡਾ ਲਹਿਰਾਉਣ ਦੀ ਰਸਮ, ਪਰੇਡ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਮਹਿਮਾਨਾਂ ਦੇ ਸਵਾਗਤ ਸਮੇਤ ਸਾਰੇ ਪ੍ਰਬੰਧਾਂ ਲਈ ਪਹਿਲਾਂ ਤੋਂ ਤਿਆਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਚੰਗਾ ਤਾਲਮੇਲ ਬਣਾਈ ਰੱਖਣ ਤਾਂ ਜੋ ਸਾਰੇ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਨਾਗਰਿਕਾਂ, ਵਿਦਿਆਰਥੀਆਂ, ਭਾਗੀਦਾਰਾਂ ਅਤੇ ਸਮਾਰੋਹਾਂ ਵਿਚ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਇਸ ਸ਼ੁਭ ਮੌਕੇ ’ਤੇ ਵੱਧ ਤੋਂ ਵੱਧ ਲੋਕਾਂ ਨੂੰ ਸੱਦਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਕੁਮਾਰ, ਬਿਲਾਸਪੁਰ ਦੇ ਐਸ. ਡੀ. ਐਮ. ਡਾ. ਕੁਲਦੀਪ, ਛਛਰੌਲੀ ਦੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ, ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਰਿੰਦਰ ਸਿੰਘ, ਮੁੱਖ ਮੈਡੀਕਲ ਅਧਿਕਾਰੀ ਡਾ. ਦਿਵਿਆ ਮੰਗਲਾ, ਜ਼ਿਲ੍ਹਾ ਖੇਡ ਅਧਿਕਾਰੀ ਸ਼ਿਲਪਾ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਦੇ ਪ੍ਰਾਜੈਕਟ ਅਧਿਕਾਰੀ ਮਿਕਸਾ ਰੰਗਾ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ­ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ-ਪਾਣੀ ਦੀ ਸਮੱਸਿਆ ਨੇ ਟੋਹਾਣਾ ਵਾਸੀਆਂ ਦਾ ਜਿਉਣਾ ਦੁੱਭਰ ਕੀਤਾ ਵਾਰਡ 7 ਦੇ ਲੋਕਾਂ ਨੇ ਵਿਭਾਗ ਖ਼ਿਲਾਫ਼ ਕੀਤੀ ਨਾਅ... ਅਗਲੀ ਖ਼ਬਰ ਪਿੰਡ ਰਾਮਕੋਟ ਦੇ ਖਾਲ ’ਚੋਂ ਅਣਪਛਾਤੀ ਲਾਸ਼ ਬਰਾਮਦ
Ad Position 24