08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਿਗਵੇਦਾ ਇੰਟਰਨੈਸ਼ਨਲ ਸਕੂਲ, ਟੋਹਾਣਾ ਵਿਖੇ ‘ਨੈਲਸਨ ਮੰਡੇਲਾ ਅੰਤਰਰਾਸ਼ਟਰੀ ਦਿਵਸ’ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰਚਨਾਤਮਕ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 19-07-2026
ਟੋਹਾਣਾ, 18 ਜੁਲਾਈ (ਮਨਜੀਤ ਸਿੰਘ) – ਦਮਕੌਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ, ਟੋਹਾਣਾ ਵਿਖੇ ‘ਨੈਲਸਨ ਮੰਡੇਲਾ ਅੰਤਰਰਾਸ਼ਟਰੀ ਦਿਵਸ’ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰਚਨਾਤਮਕ ਗਤੀਵਿਧੀ “ਵਾਕਿੰਗ ਇਨ ਮੰਡੇਲਾਜ਼ ਸ਼ੂਜ਼” ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਤਮਕਥਾਤਮਕ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਨੈਲਸਨ ਮੰਡੇਲਾ ਦੇ ਨਜ਼ਰੀਏ ਤੋਂ ਉਨ੍ਹਾਂ ਦੇ ਜੀਵਨ ਸਫ਼ਰ, ਸੰਘਰਸ਼, ਸਿਧਾਂਤਾਂ ਅਤੇ ਪ੍ਰਾਪਤੀਆਂ ਨੂੰ ਆਪਣੇ ਸ਼ਬਦਾਂ ਰਾਹੀਂ ਪੇਸ਼ ਕੀਤਾ।ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਪਨਾ ਸ਼ਕਤੀ ਅਤੇ ਲੇਖਨ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੀਆਂ ਸ਼ੀਟਾਂ ਅਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਉਨ੍ਹਾਂ ਨੇ ਆਪਣੀਆਂ ਪੇਸ਼ਕਾਰੀਆਂ ਨੂੰ ਆਕਰਸ਼ਕ ਬਣਾਇਆ, ਜਿਸ ਨਾਲ ਉਨ੍ਹਾਂ ਦੀ ਰਚਨਾਤਮਕ ਸੋਚ ਸਪੱਸ਼ਟ ਤੌਰ ‘ਤੇ ਸਾਹਮਣੇ ਆਈ।ਸਕੂਲ ਦੇ ਪ੍ਰਿੰਸੀਪਲ ਰਾਜਨ ਦੁਬੇ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਮਹਾਨ ਸ਼ਖਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨੈਲਸਨ ਮੰਡੇਲਾ ਦਾ ਜੀਵਨ ਧੀਰਜ, ਬਰਾਬਰੀ ਅਤੇ ਸੰਘਰਸ਼ ਦੀ ਤਾਕਤ ਦਾ ਸੰਦੇਸ਼ ਦਿੰਦਾ ਹੈ, ਜਿਸ ਨੂੰ ਅਪਣਾ ਕੇ ਵਿਦਿਆਰਥੀ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ।ਸਕੂਲ ਦੇ ਚੇਅਰਮੈਨ ਪ੍ਰਦੀਪ ਕੁਮਾਰ ਮੜੀਆ ਨੇ ਕਿਹਾ ਕਿ ਇਸ ਸਫਲ ਆਯੋਜਨ ਨੇ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ ਅਤੇ ਉਨ੍ਹਾਂ ਨੂੰ ਮਹਾਨ ਆਗੂਆਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੁੜਨ ਦਾ ਸਾਰਥਕ ਮੌਕਾ ਪ੍ਰਦਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ, ਬਿਜੀਲੀ ਕਮੀ ਤੇ ਮੀਂਹ ਨਾ ਪੈਣ ਕਾਰਨ ਝੋਨੇ ਦੀ ਲੁਆਈ ਦਾ ਕੰਮ ਪਛੜਿਆ ਕਿਸਾਨਾ ਦੇ ਲਾਏ ਝੋਨੇ ’ਚ ਪਾਣੀ ਦੀ... ਅਗਲੀ ਖ਼ਬਰ ਮੁੱਖ ਮੰਤਰੀ ਦੇ ਨਵ ਨਿਯੁਕਤ ਓ. ਐਸ. ਡੀ. ਖਦਰੀ ਵਲੋਂ ਕੰਵਰਪਾਲ ਗੁਰਜਰ ਨਾਲ ਉਨ੍ਹਾਂ ਦੇ ਜਗਾਧਰੀ ਨਿਵਾਸ ’ਤੇ ਮੁਲਾਕਾਤ
Ad Position 24