09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੱਟਾ ਲਗਾਉਂਦੇ ਹੋਏ 3,600 ਰੁ. ਨਕਦੀ ਸਮੇਤ ਇਕ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 19-07-2026
ਯਮੁਨਾਨਗਰ, 17 ਜੁਲਾਈ (ਗੁਰਦਿਆਲ ਸਿੰਘ ਨਿਮਰ)-ਰਾਦੌਰ ਪੁਲਿਸ ਸਟੇਸ਼ਨ ਦੀ ਟੀਮ ਨੇ ਸੱਟਾ ਲਗਾਉਂਦੇ ਹੋਏ 3,600 ਰੁ, ਨਕਦੀ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਜਨਤਕ ਸਥਾਨ ’ਤੇ ਖੁੱਲ੍ਹੇਆਮ ਸੱਟਾ ਲਗਾ ਰਿਹਾ ਹੈ। ਇਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਸ਼ੇਸ਼ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਸ਼ੱਕੀ ਵਿਅਕਤੀ ’ਤੇ ਨਜ਼ਰ ਰੱਖੀ ਅਤੇ ਮੁਲਜ਼ਮ ਵਿਅਕਤੀ ਦੀ ਪੁਸ਼ਟੀ ਹੋਣ ’ਤੇ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੁਰੇਂਦਰ ਕੁਮਾਰ ਪੁੱਤਰ ਸ਼ਿਆਮ ਵਾਸੀ ਬਾਲਮੀਕੀ ਬਸਤੀ ਰਾਦੌਰ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੌਕੇ ’ਤੇ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸਦੇ ਕਬਜ਼ੇ ’ਚੋਂ ਕੁੱਲ 3,600 ਰੁ. ਨਕਦ ਬਰਾਮਦ ਹੋਏ। ਮੁਲਜ਼ਮ ਵਿਰੁੱਧ ਜੂਆ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਸੱਟੇਬਾਜ਼ੀ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਵਿਚ ਧੁੱਤ ਤੇਜ਼ ਰਫ਼ਤਾਰ ਫਾਰਚੂਨਰ ਸਵਾਰਾਂ ਨੇ ਆਟੋ ਰਿਕਸ਼ਾ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ ਅਗਲੀ ਖ਼ਬਰ ਨਾਜਾਇਜ਼ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਕਾਬੂ
Ad Position 24