02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੇਪਰ ਲੀਕ ’ਤੇ ਸਖ਼ਤ ਕਾਨੂੰਨ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 21-07-2026
ਫ਼ਤਿਹਾਬਾਦ, 20 ਜੁਲਾਈ (ਹਰਬੰਸ ਸਿੰਘ ਮੰਡੇਰ)- ਸਮਾਜਿਕ ਕਾਰਕੁਨ ਹਰਦੀਪ ਸਿੰਘ ਦੀ ਅਗਵਾਈ ’ਚ ਸ਼ਹਿਰ ਦੇ ਵੱਖ-ਵੱਖ ਸਮਾਜਿਕ, ਵਿੱਦਿਅਕ ਅਤੇ ਲੋਕ ਭਲਾਈ ਸੰਗਠਨਾਂ ਦੇ ਲਗਭਗ 40 ਅਧਿਕਾਰੀਆਂ ਦਾ ਵਫ਼ਦ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਪਹੁੰਚਿਆ। ਇੱਥੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਵੇਕ ਭਾਰਤੀ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ’ਚ ਲਗਾਤਾਰ ਉੱਭਰ ਰਹੇ ਪੇਪਰ ਲੀਕ ਮਾਮਲਿਆਂ ਨੂੰ ਹੱਲ ਕਰਨ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸ਼ਾਸਤਰੀ ਸੋਨਮ ਵਾਂਗਚੁਕ ਦੇ ਸਮਰਥਨ ’ਚ ਆਵਾਜ਼ ਬੁਲੰਦ ਕੀਤੀ ਗਈ। ਹਰਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਲੱਖਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਂ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਨੂੰ ਦੇਸ਼ ਵਿਰੋਧੀ ਅਪਰਾਧਾਂ ਵਜੋਂ ਸ਼ੇ੍ਰਣੀਬੱਧ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਪੇਪਰ ਲੀਕ ਵਿਚ ਸ਼ਾਮਲ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਫਾਸਟ-ਟਰੈਕ ਅਦਾਲਤਾਂ ਵਿਚ ਮੁਕੱਦਮਾ ਚਲਾਇਆ ਜਾਵੇ। ਇਸ ਦੌਰਾਨ ਪ੍ਰੀਖਿਆ ਪ੍ਰਣਾਲੀ ਵਿਚ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਆਧਾਰਿਤ ਨਿਗਰਾਨੀ ਪ੍ਰਣਾਲੀ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ ਵੀ ਖੁੱਲ੍ਹ ਕੇ ਸਮਰਥਨ ਕੀਤਾ। ਐਡਵੋਕੇਟ ਪਵਨ ਸੇਠੀ ਨੇ ਕਿਹਾ ਕਿ ਲੋਕਤੰਤਰ ਵਿਚ ਜਨਤਕ ਹਿਤਾਂ ਅਤੇ ਵਾਤਾਵਰਣ ਸੰਬੰਧੀ ਮੁੱਦਿਆਂ ’ਤੇ ਆਪਣੀ ਆਵਾਜ਼ ਚੁੱਕਣ ਵਾਲਿਆਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੋਨਮ ਵਾਂਗਚੁਕ ਵਿਰੁੱਧ ਲੱਗੇ ਦੋਸ਼ਾਂ ਦੀ ਨਿਰਪੱਖਤਾ ਨਾਲ ਸਮੀਖਿਆ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਮੰਗ ਪੱਤਰ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਵਫ਼ਦ ’ਚ ਦੀਪਕ ਪਰਜਾਪਤੀ, ਐਡਵੋਕੇਟ ਬਲਰਾਮ ਯਾਦਵ, ਡਾ. ਪਰਮਜੀਤ ਸਿੰਘ, ਅਨਿਲ ਚੌਧਰੀ, ਪ੍ਰਵੀਨ ਚਾਵਰੀਆ, ਸੁਰੇਂਦਰ ਸਿੰਘ, ਰਾਜੇਸ਼ ਵਰਮਾ, ਕੀਰਤ ਸਿੰਘ, ਪੁਸ਼ਕਰ ਸ਼ਰਮਾ, ਮਹਿੰਦਰ ਕੰਬੋਜ, ਅਮਰਜੀਤ ਮਾਲਵਾਨ, ਅਮਿਤ ਕਾਲੜਾ, ਉਪੇਂਦਰ ਪਾਂਡੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸਦਰ ਟੋਹਾਣਾ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਲਾਪਤਾ ਵਿਦਿਆਰਥੀਆਂ ਨੂੰ ਲੱਭ ਕੇ ਮਾਪਿਆਂ ਨੂੰ ਸੌਂਪਿਆ ਦੋਵੇ... ਅਗਲੀ ਖ਼ਬਰ ਬਲਾਕ ਪੱਧਰੀ ਸਕੂਲ ਟੂਰਨਾਮੈਂਟ ਦਾ ਉਦਘਾਟਨ
Ad Position 24
No active advertisement