02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਟੋਹਾਣਾ ਨਜ਼ਦੀਕ ਪੰਜਾਬ-ਹਰਿਆਣਾ ਸਰਹੱਦ ’ਤੇ ਬੈਰੀਕੇਡ ਲਗਾ ਕੇ ਭਾਰੀ ਪੁਲਿਸ ਤਾਇਨਾਤ

Ad Position 21
No active advertisement
ਅਜੀਤ ਡੈਸਕ 22-07-2026

ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਕੀਤੇ ਸਖ਼ਤ ਪ੍ਰਬੰਧ
ਟੋਹਾਣਾ, 21 ਜੁਲਾਈ (ਮਨਜੀਤ ਸਿੰਘ ਮੰਨੀ)- ਟੋਹਾਣਾ ਨਾਲ ਲੱਗਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਮੰਗਲਵਾਰ ਨੂੰ ਬੈਰੀਕੇਡ ਕਰਕੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਚੰਡੀਗੜ੍ਹ ਰੋਡ ‘ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਤਾਂ ਜੋ ਪੰਜਾਬ ਤੋਂ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਦੀ ਹਰਿਆਣੇ ਰਾਹੀਂ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਹਜ਼ਾਰਾਂ ਕਿਸਾਨ ‘ਦੇਸ਼ ਬਚਾਓ ਮੋਰਚਾ’ ਦੇ ਸੱਦੇ ‘ਤੇ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਦਿੱਲੀ ਵੱਲ ਰਵਾਨਾ ਹੋਏ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਰੋਧ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਹੈ। ਉਨ੍ਹਾਂ ਨੂੰ ਚਿੰਤਾ ਹੈ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਸਸਤੇ ਖੇਤੀ ਉਤਪਾਦਾਂ ਦੀ ਦਰਾਮਦ ਵਧ ਸਕਦੀ ਹੈ, ਜਿਸ ਨਾਲ ਭਾਰਤੀ ਕਿਸਾਨਾਂ, ਖੇਤੀਬਾੜੀ ਅਤੇ ਡੇਅਰੀ ਖੇਤਰ ‘ਤੇ ਮਾੜਾ ਅਸਰ ਪੈ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਹੱਦ ‘ਤੇ ਪੁਲਿਸ ਨੇ ਪੰਜਾਬ ਨਾਲ ਲੱਗਦੇ ਕਈ ਸਰਹੱਦੀ ਨਾਕਿਆਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਸ਼ੰਭੂ ਸਰਹੱਦ ਸਮੇਤ ਕਈ ਥਾਵਾਂ ‘ਤੇ ਬੈਰੀਕੇਡ ਲਗਾਏ ਗਏ ਹਨ ਅਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਰੋਡ ਟੋਹਾਣਾ ’ਤੇ ‘ਰੁੱਖ ਲਗਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਬੂਟੇ ਲਗਾਏ ਅਗਲੀ ਖ਼ਬਰ ਮੌਨਸੂਨ ਦੇ ਪਹਿਲੇ ਮੀਂਹ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ : ਕੁਮਾਰੀ ਸ਼ੈਲਜਾ
Ad Position 24
No active advertisement