02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

315 ਬੋਰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 22-07-2026

ਕਾਲਾਂਵਾਲੀ/ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਕਾਲਾਂਵਾਲੀ ਵੱਲੋਂ ਪਿੰਡ ਲੱਕੜਵਾਲੀ ਦੇ ਨੇੜੇ ਇੱਕ ਵਿਅਕਤੀ ਨੂੰ 315 ਬੋਰ ਦੇ ਨਜਾਇਜ਼ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਸਮੇਤ ਗਿ੍ਰਫਤਾਰ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮ ਸੁਖਮੰਦਰ ਸਿੰਘ ਦੇ ਖਿਲਾਫ਼ ਥਾਣਾ ਕਾਲਾਂਵਾਲੀ ਵਿਖੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਗਸ਼ਤ ਦੌਰਾਨ ਸੀਆਈਏ ਸਟਾਫ ਕਾਲਾਂਵਾਲੀ ਨੇ ਪੀਐਸਆਈ ਸਤਪਾਲ ਸਿੰਘ ਦੀ ਅਗਵਾਈ ਵਿੱਚ ਲੱਕੜਵਾਲੀ-ਗਦਰਾਣਾ ਸੜਕ ’ਤੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ ਇੱਕ ਗੈਰ-ਕਾਨੂੰਨੀ 315 ਬੋਰ ਦੇਸੀ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਮੁਲਜ਼ਮ ਵਿਰੁੱਧ ਕਾਲਾਂਵਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ 2 ਕਾਰਾਂ ਦੀ ਭਿਆਨਕ ਟੱਕਰ, ਵਿਆਹ ਤੋਂ ਇੱਕ ਦਿਨ ਪਹਿਲਾਂ ਵਾਪਰਿਆ ਹਾਦਸਾ ਅਗਲੀ ਖ਼ਬਰ ਚੰਡੀਗੜ੍ਹ ਰੋਡ ਟੋਹਾਣਾ ’ਤੇ ‘ਰੁੱਖ ਲਗਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਬੂਟੇ ਲਗਾਏ
Ad Position 24
No active advertisement