02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

2 ਕਾਰਾਂ ਦੀ ਭਿਆਨਕ ਟੱਕਰ, ਵਿਆਹ ਤੋਂ ਇੱਕ ਦਿਨ ਪਹਿਲਾਂ ਵਾਪਰਿਆ ਹਾਦਸਾ

Ad Position 21
No active advertisement
ਅਜੀਤ ਡੈਸਕ 22-07-2026

ਟੋਹਾਣਾ, 21 ਜੁਲਾਈ (ਮਨਜੀਤ ਸਿੰਘ)- ਟੋਹਾਣਾ-ਮੂਨਕ ਰੋਡ ’ਤੇ ਰੇਲਵੇ ਓਵਰਬ੍ਰਿਜ ਤੋਂ ਹੇਠਾਂ ਉਤਰਦਿਆਂ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਕਾਰਨ ਮੌਕੇ ’ਤੇ ਹੜਕੰਪ ਮਚ ਗਿਆ ਅਤੇ ਰਾਹਗੀਰ ਇਕੱਠੇ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਸਵਾਰ ਕਿੰਗ ਵਿਲਾ ਪੈਲੇਸ, ਟੋਹਾਣਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ਰੋਡ ਰਾਹੀਂ ਆਪਣੇ ਘਰ ਵਾਪਸ ਜਾ ਰਹੇ ਸਨ। ਇਸੇ ਦੌਰਾਨ ਰੇਲਵੇ ਓਵਰਬ੍ਰਿਜ ਤੋਂ ਹੇਠਾਂ ਉਤਰਦਿਆਂ ਸਾਹਮਣੇ ਆ ਰਹੀ ਚਿੱਟੇ ਰੰਗ ਦੀ ਕਾਰ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ, ਉਸ ਦੇ ਘਰ ਵਿੱਚ ਅਗਲੇ ਦਿਨ ਵਿਆਹ ਸੀ। ਵਿਆਹ ਦੀਆਂ ਖੁਸ਼ੀਆਂ ਵਿਚਕਾਰ ਵਾਪਰੇ ਇਸ ਹਾਦਸੇ ਨੇ ਪਰਿਵਾਰ ਨੂੰ ਚਿੰਤਾ ਵਿੱਚ ਪਾ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਸੂਚਨਾ ਮਿਲਣ ‘ਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਵਿੱਚ ਸਹਿਯੋਗ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀਆਂ ਦੀ ਹਾਲਤ ਅਤੇ ਹਾਦਸੇ ਦੇ ਅਸਲ ਕਾਰਨਾਂ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜੰਤਰ -ਮੰਤਰ ’ਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਲਾਠੀਚਾਰਜ ਦੀ ਵੱਖ-ਵੱਖ ਜਥੇੰਬਦੀਆਂ ਵਲੋਂ ਨਿੰਦਾ ਅਗਲੀ ਖ਼ਬਰ 315 ਬੋਰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ
Ad Position 24
No active advertisement