ਫ਼ਤਿਹਾਬਾਦ, 21 ਜੁਲਾਈ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚਲਾਈ ਜਾ ਰਹੀ ਵਿਸ਼ਾਲ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਅਦਾਲਤ ਵਿਖੇ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਦੀਪਕ ਅਗਰਵਾਲ ਦੀ ਅਗਵਾਈ ਜਦਕਿ ਮੁੱਖ ਨਿਆਇਕ ਮੈਜਿਸਟਰੇਟ ਤੇ ਅਥਾਰਿਟੀ ਦੇ ਸਕੱਤਰ ਡਾ. ਸੁਯਸ਼ਾ ਜਾਵਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਦੀਪਕ ਅਗਰਵਾਲ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਪੰਚਕੂਲਾ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ’ਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫ਼ਤਿਹਾਬਾਦ ਜ਼ਿਲ੍ਹੇ ਦੇ ਹਰੇਕ ਸਕੂਲ ’ਚ ਘੱਟੋ-ਘੱਟ 200 ਤੋਂ 250 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡਾ. ਸੁਯਸ਼ਾ ਜਾਵਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਉਦਯੋਗਿਕ ਸੰਸਥਾਵਾਂ, ਭਲਾਈ ਐਸੋਸੀਏਸ਼ਨਾਂ ਅਤੇ ਪਿੰਡਾਂ ’ਚ 20 ਹਜ਼ਾਰ ਤੋਂ ਵੱਧ ਰੁੱਖ ਲਗਾਏ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤ ਕੁਮਾਰ ਗਰਗ, ਹੇਮੰਤ ਯਾਦਵ, ਨਵੇਂਦੂ ਜੈਨ, ਪਰਿਵਾਰਕ ਅਦਾਲਤ ਦੇ ਮੁੱਖ ਜੱਜ ਸ਼ਿਖਾ, ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਡਾ. ਗਾਇਤਰੀ, ਜੁਡੀਸ਼ੀਅਲ ਮੈਜਿਸਟਰੇਟ ਵਿੰਟੀ ਤੇ ਜੈਸਮੀਨ ਬਾਵਾ ਆਦਿ ਹਾਜ਼ਰ ਸਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਅਦਾਲਤ ਵਿਖੇ ਬੂਟੇ ਲਗਾਓ ਪ੍ਰੋਗਰਾਮ
ਅਜੀਤ ਡੈਸਕ
22-07-2026