03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 24-07-2026
ਜਲੰਧਰ, 23 ਜੁਲਾਈ (ਜਤਿੰਦਰ ਪੰਮੀ)–ਸੀ. ਆਈ. ਏ. ਸਟਾਫ਼ ਦਿਹਾਤੀ ਦੀ ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮੋਹਿਤ ਵਾਸੀ ਮੁਹੱਲਾ ਸੰਤੋਖਪੁਰ ਗੁਰਦੁਆਰਾ ਬਾਉਲੀ ਸਾਹਿਬ ਨੇੜੇ ਫਿਲੌਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਪਤਾਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਬੀ), 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦਿਹਾਤੀ ਦੇ ਇੰਚਾਰਜ ਪੁਸ਼ਪ ਬਾਲੀ ਤੇ ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਟੀਮ ਥਾਣਾ ਪਤਾਰਾ ਇਲਾਕੇ ’ਚ ਗਸ਼ਤ ਦੌਰਾਨ ਪਿੰਡ ਜੋਹਲ ਨੇੜੇ ਇਕ ਨੌਜਵਾਨ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਕੋਲ ਖੜ੍ਹੇ ਵੇਖਿਆ। ਪੁਲਿਸ ਪਾਰਟੀ ਨੂੰ ਵੇਖ ਕੇ ਉਹ ਭੱਜਣ ਲੱਗਾ ਪਰ ਮੁਲਾਜ਼ਮਾਂ ਨੇ ਥੋੜ੍ਹੀ ਦੂਰੀ ਤੱਕ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਮੋਹਿਤ ਵਾਸੀ ਫਿਲੌਰ ਦੱਸਿਆ। ਮੋਟਰਸਾਈਕਲ ਦੀ ਤਲਾਸ਼ੀ ਦੌਰਾਨ ਉਸ ਦੇ ਟੂਲਕਿੱਟ ਵਿੱਚੋਂ ਲੁਕਾ ਕੇ ਰੱਖੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਉਹ ਫਿਲੌਰ ਵਿੱਚ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਜਲਦੀ ਪੈਸਾ ਕਮਾਉਣ ਦੇ ਲਾਲਚ ਵਿੱਚ ਉਹ ਕਥਿਤ ਤੌਰ ‘ਤੇ ਪਿੰਡ ਤਲਵੰਡੀ, ਲੁਧਿਆਣਾ ਤੋਂ ਹੈਰੋਇਨ ਲਿਆ ਕੇ ਫਿਲੌਰ, ਪਤਾਰਾ ਅਤੇ ਜਲੰਧਰ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਸਪਲਾਈ ਕਰਨ ਲੱਗ ਪਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਬਰਾਮਦ ਹੈਰੋਇਨ ਦੇ ਸਰੋਤ, ਇਸ ਦੀ ਸਪਲਾਈ ਲੜੀ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਵੱਲੋਂ ਦੋਸ਼ੀ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਤੋਂ ਬਣਾਈ ਗਈ ਕਿਸੇ ਵੀ ਜਾਇਦਾਦ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਪੁਲਿਸ ਵਲੋ ਸਫਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਮੰਦਭਾਗਾ- ਰਾਜਿੰਦਰ ਬੇਰੀ ਅਗਲੀ ਖ਼ਬਰ ਦਿੱਲੀ ’ਚ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਕਾਂਗਰਸ ਪਾਰਟੀ ਨੇ ਰੋਸ ਜਤਾ ਕੇ ਮੋਦੀ ਦਾ ਪੁਤਲਾ ਫੂਕਿਆ
Ad Position 24
No active advertisement