ਜਲੰਧਰ, 23 ਜੁਲਾਈ (ਪਵਨ ਖਰਬੰਦਾ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵਲੋ ਜੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕੀਤਾ ਗਿਆ ਹੈ, ਇਹ ਬਹੁਤ ਹੀ ਮੰਦਭਾਗੀ ਗੱਲ ਹੈ । ਕਿਸ ਤਰਾਂ ਨਾਲ ਪੁਲਿਸ ਵਲੋ ਮਹਿਲਾ ਸਫਾਈ ਸੇਵਕਾਂ ਉਪਰ ਲਾਠੀਆਂ ਨਾਲ ਹਮਲਾ ਕੀਤਾ ਜਾ ਰਿਹਾ ਹੈ । ਸ਼ੋਸ਼ਲ ਮੀਡੀਆ ’ਤੇ ਚਲ ਰਹੀ ਵੀਡੀਓ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਸ ਤਰਾਂ ਪੁਰਸ਼ ਪੁਲਿਸ ਅਫਸਰ ਮਹਿਲਾਵਾਂ ’ਤੇ ਲਾਠੀਆਂ ਵਰ੍ਹਾ ਰਹੇ ਹਨ । ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਆਪਣਾ ਹੱਕ ਮੰਗਣ ਤੇ ਲਾਠੀਆਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ , ਜੋ ਕਿ ਬਹੁਤ ਹੀ ਮੰਦਭਾਗਾ ਹੈ । ਰਜਿੰਦਰ ਬੇਰੀ ਨੇ ਕਿਹਾ ਕਿ ਸਾਡੀ ਪਾਰਟੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਸਫ਼ਾਈ ਕਰਮਚਾਰੀਆਂ ਨਾਲ ਖੜੀ ਹੈ ।