02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਇਨੈਲੋ ਨੇ ਜੰਤਰ-ਮੰਤਰ ’ਤੇ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 25-07-2026
ਯਮੁਨਾਨਗਰ, 24 ਜੁਲਾਈ (ਗੁਰਦਿਆਲ ਸਿੰਘ ਨਿਮਰ)-ਦਿੱਲੀ ਦੇ ਜੰਤਰ-ਮੰਤਰ ’ਤੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਕਥਿਤ ਲਾਠੀਚਾਰਜ ਅਤੇ ਪੁਲਿਸ ਕਾਰਵਾਈ ਵਿਰੁੱਧ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਨੂੰਨੀ ਸੈੱਲ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ’ਚ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਸੁਪਰਡੈਂਟ ਨੂੰ ਵੀ ਇਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਸੰਬੰਧੀ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਤੌਰ ’ਤੇ ਨਵੀਂ ਦਿੱਲੀ ਦੇ ਜੰਤਰ-ਮੰਤਰ ’ਤੇ ਆਪਣੀਆਂ ਮੰਗਾਂ ਦਾ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਵਿਰੋਧ ਕਰ ਰਹੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਦਾ ਹਵਾਲਾ ਦਿੰਦੇ ਹੋਏ ਸੰਗਠਨ ਨੇ ਦੋਸ਼ ਲਗਾਇਆ ਕਿ ਕੁਝ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ, ਉਨ੍ਹਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਗਿਆ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਤੌਰ ’ਤੇ ਅਸ਼ਲੀਲਤਾ ਕੀਤੀ ਗਈ। ਉਨ੍ਹਾਂ ਮੰਗ ਪੱਤਰ ’ਚ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਸ ਪੂਰੇ ਮਾਮਲੇ ਦੀ ਉੱਚ-ਪੱਧਰੀ, ਸੁਤੰਤਰ ਜਾਂਚ ਦਾ ਹੁਕਮ ਦੇਣ ਅਤੇ ਮੁਲਜ਼ਮ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਨਿਰਪੱਖ ਅਤੇ ਸਖ਼ਤ ਕਾਰਵਾਈ ਕਰਨ। ਇਸ ਤੋਂ ਇਲਾਵਾ ਜੇਕਰ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਦੁਰਵਿਵਹਾਰ ਦੀ ਪੁਸ਼ਟੀ ਹੁੰਦੀ ਹੈ ਤਾਂ ਸੰਬੰਧਿਤ ਪੁਲਿਸ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਵਿੱਖ ’ਚ ਸ਼ਾਂਤੀਪੂਰਨ ਲੋਕਤੰਤਰੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ਵਿਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਸਾਹਿਤਕਾਰ ਡਾ. ਨਾਇਬ ਸਿੰਘ ਮੰਡੇਰ ਦਾ ਸਨਮਾਨ
Ad Position 24
No active advertisement