03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਚੋਰੀ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 25-07-2026
ਯਮੁਨਾਨਗਰ, 24 ਜੁਲਾਈ (ਗੁਰਦਿਆਲ ਸਿੰਘ ਨਿਮਰ)-ਛਪਰ ਪੁਲਿਸ ਸਟੇਸ਼ਨ ਦੀ ਟੀਮ ਵਲੋਂ ਇਕ ਘਰ ’ਚੋਂ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਚੋਰੀ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਟੇਸ਼ਨ ਮੈਨੇਜਰ ਅਜੈ ਕੁਮਾਰ ਨੇ ਦੱਸਿਆ ਕਿ ਮੁਸਤਫਾਬਾਦ ਦੇ ਰਹਿਣ ਵਾਲੇ ਰਜਨੀਸ਼ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 19 ਜੁਲਾਈ ਨੂੰ ਜਦੋਂ ਉਹ ਆਪਣੇ ਪਰਿਵਾਰ ਨਾਲ ਘਰ ’ਚ ਸੌਂ ਰਿਹਾ ਸੀ ਤਾਂ ਇਕ ਚੋਰ ਨੇ ਉਸਦੇ ਘਰੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਇਸ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਪੁੱਤਰ ਜਸਵਿੰਦਰ ਸਿੰਘ ਵਾਸੀ ਮੁਸਤਫਾਬਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਚੋਰੀ ਕੀਤੇ ਗਹਿਣੇ ਬਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਨਤਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮੈਗਾ ਕਾਨੂੰਨੀ ਸੇਵਾ ਪ੍ਰੋਗਰਾਮ ਅਤੇ ਕੈਂਪ ਲਗਾਇਆ ਅਗਲੀ ਖ਼ਬਰ ਸੀ.ਡੀ.ਐਲ.ਯੂ. ’ਚ ਮਨਾਇਆ ਭਾਰਤੀ ਮਜ਼ਦੂਰ ਸੰਘ ਦਾ 72ਵਾਂ ਸਥਾਪਨਾ ਦਿਵਸ
Ad Position 24
No active advertisement