03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜਨਤਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮੈਗਾ ਕਾਨੂੰਨੀ ਸੇਵਾ ਪ੍ਰੋਗਰਾਮ ਅਤੇ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-07-2026
ਯਮੁਨਾਨਗਰ, 24 ਜੁਲਾਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਯਮੁਨਾਨਗਰ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਾਂਝੇ ਸਹਿਯੋਗ ਹੇਠ ਸਰਸਵਤੀ ਨਗਰ ਦੇ ਜਨਤਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇੱਕ ਮੈਗਾ ਕਾਨੂੰਨੀ ਸੇਵਾ ਪ੍ਰੋਗਰਾਮ ਅਤੇ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਸਰਕਾਰੀ ਭਲਾਈ ਸਕੀਮਾਂ ਬਾਰੇ ਜਾਣਕਾਰੀ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਇੱਕੋ ਥਾਂ ’ਤੇ ਪ੍ਰਦਾਨ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ. ਜੇ. ਐਮ.) ਸੁਮਿਤਰਾ ਕਾਦੀਆਂ ਨੇ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਸੀ. ਜੇ. ਐਮ. ਸੁਮਿਤਰਾ ਕਾਦੀਆਂ ਨੇ ਕੈਂਪ ’ਚ ਲਗਾਏ ਗਏ ਵੱਖ-ਵੱਖ ਵਿਭਾਗਾਂ ਦੇ ਸਟਾਲਾਂ ਦਾ ਨਿਰੀਖਣ ਕਰਦਿਆਂ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕੈਂਪ ’ਚ ਮੌਜੂਦ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਜੇਕਰ ਲੋੜ ਹੋਵੇ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਵਿਭਾਗ, ਸਿਹਤ ਵਿਭਾਗ (ਸੀ. ਐਮ. ਓ.), ਸਮਾਜ ਭਲਾਈ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਹੋਟਲ ਮੈਨੇਜਮੈਂਟ ਇੰਸਟੀਚਿਊਟ ਭੰਭੋਲੀ, ਲੀਡ ਬੈਂਕ, ਖੁਰਾਕ ਤੇ ਸਪਲਾਈ ਵਿਭਾਗ, ਕਿਰਤ ਵਿਭਾਗ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਐਮ. ਐਸ. ਐਮ. ਈ. (ਛੋਟੇ ਉਦਯੋਗ ਵਿਭਾਗ), ਖੇਤੀਬਾੜੀ ਮਾਰਕੀਟਿੰਗ ਬੋਰਡ ਤੇ ਸੜਕੀ ਮਾਰਗ ਵਿਭਾਗ ਸਟਾਲ ਲਗਾਏ, ਜਿਨ੍ਹਾਂ ’ਚ ਆਈ. ਟੀ. ਆਈ. ਯਮੁਨਾਨਗਰ, ਉਤਥਾਨ ਸੰਸਥਾਨ, ਰੈੱਡ ਕਰਾਸ ਸੁਸਾਇਟੀ, ਆਫ਼ਤ ਪ੍ਰਬੰਧਨ ਵਿਭਾਗ, ਆਧਾਰ ਕਾਰਡ ਤੇ ਡਰਾਈਵਿੰਗ ਲਾਇਸੰਸ ਸੇਵਾਵਾਂ, ਜੰਗਲਾਤ ਵਿਭਾਗ, ਖੇਤੀਬਾੜੀ ਤੇ ਬਾਗਬਾਨੀ ਵਿਭਾਗ, ਮਹਿਲਾ ਪੁਲਿਸ ਸਟੇਸ਼ਨ, ਡੀ. ਸੀ. ਦਫ਼ਤਰ ਦੇ ਸੋਲਰ ਪੈਨਲ ਵਿਭਾਗ, ਨਗਰ ਕੌਂਸਲ, ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ, ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਦੇ ਸਟਾਲ ਵੀ ਮੁੱਖ ਸਨ। ਇਨ੍ਹਾਂ ਸਟਾਲਾਂ ਨੇ ਵੱਖ-ਵੱਖ ਸਰਕਾਰੀ ਯੋਜਨਾਵਾਂ, ਪ੍ਰਮਾਣੀਕਰਣ, ਸਿਖਲਾਈ, ਰੁਜ਼ਗਾਰ, ਸਿਹਤ, ਮਹਿਲਾ ਸੁਰੱਖਿਆ, ਵਾਤਾਵਰਣ ਸੁਰੱਖਿਆ ਅਤੇ ਪੇਂਡੂ ਵਿਕਾਸ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਨਾ ਸਿਰਫ਼ ਲੋਕਾਂ ਨੂੰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
Ad Position 22
No active advertisement
ਪਿਛਲੀ ਖ਼ਬਰ ਗਾਜੂਵਾਲਾ ਵਿਖੇ ਬਲਾਕ ਪੱਧਰੀ ਸੱਭਿਆਚਾਰਕ ਤਿਉਹਾਰ ਕਰਵਾਇਆ, ਵਿਦਿਆਰਥੀਆਂ ਨੇ ਲੋਕ ਸੱਭਿਆਚਾਰ ਦੇ ਰੰਗ ਬਖੇਰੇ ਅਗਲੀ ਖ਼ਬਰ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਚੋਰੀ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ
Ad Position 24
No active advertisement