16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਟੋਹਾਣਾ ’ਚ ਕ੍ਰਿਸ਼ਨਾ ਕਾਲੋਨੀ ਵਾਸੀਆਂ ਦਾ ਬੀਅਰ ਬਾਰ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਮਾਲਕ ਨੇ ਕਿਹਾ-ਸਾਰੇ ਨਿਯਮਾਂ ਦੀ ਪਾਲਣਾ ਕਰਕੇ ਹੀ ਚਲਾਇਆ ਜਾਵੇਗਾ ਬਾਰ

Ad Position 21
repet_subhas-goyals [Copy P29]
ਅਜੀਤ ਡੈਸਕ 26-07-2026
ਟੋਹਾਣਾ, 25 ਜੁਲਾਈ (ਮਨਜੀਤ ਸਿੰਘ)-ਟੋਹਾਣਾ ਦੀ ਕ੍ਰਿਸ਼ਨਾ ਕਾਲੋਨੀ ਵਿੱਚ ਪ੍ਰਸਤਾਵਿਤ ਬੀਅਰ ਬਾਰ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਮਿੰਨੀ ਬਾਈਪਾਸ ਕ੍ਰਿਸ਼ਨਾ ਕਾਲੋਨੀ ਦੀਆਂ ਔਰਤ-ਮਰਦਾਂ ਅਤੇ ਹੋਰ ਵਸਨੀਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਬੀਅਰ ਬਾਰ ਖੋਲ੍ਹਣ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਕ ਸੁਰ ਵਿੱਚ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਕਿਸੇ ਵੀ ਕੀਮਤ ‘ਤੇ ਬੀਅਰ ਬਾਰ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਾਲੋਨੀ ਵਾਸੀਆਂ ਦਾ ਕਹਿਣਾ ਸੀ ਕਿ ਜਿੱਥੇ ਬੀਅਰ ਬਾਰ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਸ ਦੇ ਆਲੇ-ਦੁਆਲੇ ਘਰ, ਕੋਚਿੰਗ ਸੈਂਟਰ, ਹਸਪਤਾਲ ਅਤੇ ਹੋਰ ਜਨਤਕ ਥਾਵਾਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਅਜਿਹੇ ਰਿਹਾਇਸ਼ੀ ਇਲਾਕੇ ਵਿੱਚ ਬੀਅਰ ਬਾਰ ਖੁੱਲ੍ਹਣ ਨਾਲ ਸਮਾਜਿਕ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਮਹਿਲਾਵਾਂ, ਬੱਚਿਆਂ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਸ਼ਾਂਤੀ ਪ੍ਰਭਾਵਿਤ ਹੋਣ ਦਾ ਖ਼ਤਰਾ ਬਣ ਸਕਦਾ ਹੈ। ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੇ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਤੋਂ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ।ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ‘ਤੇ ਗੌਰ ਨਾ ਕੀਤਾ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਕਾਲੋਨੀ ਦੀ ਸ਼ਾਂਤੀ ਅਤੇ ਪਰਿਵਾਰਕ ਮਾਹੌਲ ਨੂੰ ਬਣਾਈ ਰੱਖਣ ਲਈ ਉਹ ਹਰ ਪੱਧਰ ‘ਤੇ ਸੰਘਰਸ਼ ਕਰਨਗੇ। ਦੂਜੇ ਪਾਸੇ ਬੀਅਰ ਬਾਰ ਦੇ ਮਾਲਕ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦਾ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ। ਉਨ੍ਹਾਂ ਦੱਸਿਆ ਕਿ ਬੀਅਰ ਬਾਰ ਦਾ ਲਾਇਸੈਂਸ ਸਰਕਾਰ ਦੇ ਸਾਰੇ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਲਿਆ ਜਾ ਰਿਹਾ ਹੈ ਅਤੇ ਬਾਰ ਦਾ ਸੰਚਾਲਨ ਵੀ ਨਿਰਧਾਰਤ ਸ਼ਰਤਾਂ ਅਨੁਸਾਰ ਹੀ ਕੀਤਾ ਜਾਵੇਗਾ। ਮਾਲਕ ਨੇ ਕਿਹਾ ਕਿ ਉਹ ਨੇੜਲੇ ਇਲਾਕੇ ਦੇ ਵਸਨੀਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪਰਿਵਾਰ ਨੂੰ ਸ਼ਿਕਾਇਤ ਦਾ ਮੌਕਾ ਨਾ ਮਿਲੇ। ਉਨ੍ਹਾਂ ਕਿਹਾ ਕਿ ਬਾਰ ਵਿੱਚ ਸਾਰੇ ਸਰਕਾਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਕਾਨੂੰਨ-ਵਿਵਸਥਾ ਜਾਂ ਲੋਕਾਂ ਦੀ ਸੁਵਿਧਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਫਿਲਹਾਲ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਹੈ। ਕਾਲੋਨੀ ਵਾਸੀਆਂ ਵੱਲੋਂ ਹੋਣ ਵਾਲੀ ਸਮੱਸਿਆ ਅਤੇ ਬੀਅਰ ਬਾਰ ਸੰਚਾਲਕ ਵੱਲੋਂ ਰੱਖੇ ਗਏ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਵਿਭਾਗ ਅਗਲੀ ਕਾਰਵਾਈ ਕਰ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਸ਼ਹਿਰ ਵਿੱਚ ਚਰਚਾ ਜਾਰੀ ਹੈ ਅਤੇ ਸਭ ਦੀ ਨਜ਼ਰ ਪ੍ਰਸ਼ਾਸਨ ਦੇ ਅਗਲੇ ਫ਼ੈਸਲੇ ‘ਤੇ ਟਿਕੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਕੀਤਾ ਗ੍ਰਿਫ਼ਤਾਰ 6.43 ਗ੍ਰਾਮ ਹੈਰੋਇਨ... ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲਕਦਮੀ ਸਦਕਾ, ਰਾਦੌਰ ਦੇ ਮੋਹਿਤ ਨੇ ਓਮਾਨ ’ਚ ਰੁਜ਼ਗਾਰ ਪ੍ਰਾਪਤ ਕੀਤਾ ਮਹਾਤਮਾ ਜਯੋਤੀਬ...
Ad Position 24