ਉਧਰ ਇਸ ਸੰਬੰਧੀ ਜਦੋਂ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਕੀਤਾ ਜਾ ਰਿਹਾ ਨਵ-ਨਿਰਮਾਣ ਯਾਤਰੀਆਂ ਦੀ ਸਹੂਲਤ ਲਈ ਇੱਕ ਵਿਲੱਖਣ ਉਪਰਾਲਾ ਹੋਵੇਗਾ। ਜੋ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਤਿਆਰ ਕੀਤਾ ਜਾਵੇਗਾ। ਉਕਤ ਦੇ ਨਵੀਨੀਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਭੰਡਾਰੀ ਨੇ ਆਖਿਆ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਇਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਦਿਨੀਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੂੰ ਨਿਰਮਾਣ ਉਪਰੰਤ ਲੋਕ ਅਰਪਣ ਕੀਤਾ ਸੀ। ਉਨ੍ਹਾਂ ਕਿਹਾ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਿਰਮਾਣ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦੇ ਮੁਕੰਮਲ ਹੋਣ ਨਾਲ ਯਾਤਰੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲ ਸਕਣਗੀਆਂ।