06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਦੇ ਵਲੰਟੀਅਰਾਂ ਨੇ ਬੂਟੇ ਵੰਡੇ

Ad Position 21
No active advertisement
ਅਜੀਤ ਡੈਸਕ 28-07-2026
ਰਤੀਆ, 27 ਜੁਲਾਈ (ਬੇਅੰਤ ਕੌਰ ਮੰਡੇਰ)- ਵਾਤਾਵਰਣ ਸੁਰੱਖਿਆ ਮੁਹਿੰਮ ਦੇ ਹਿੱਸੇ ਵਜੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਲੰਟੀਅਰਾਂ ਨੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗੀਠਾ ਸਾਹਿਬ ਨਾਥਵਾਨ ਵਿਖੇ ਚੱਲ ਰਹੇ ਨਾਮ ਸਿਮਰਨ ਸਮਾਰੋਹ ਦੌਰਾਨ ਬੂਟਿਆਂ ਦਾ ਲੰਗਰ ਲਗਾਇਆ। ਸੰਗਤਾਂ ਨੂੰ ਬੂਟੇ ਵੰਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਨੇ ਕਿਹਾ ਕਿ ਇਹ ਬਰਸਾਤ ਦਾ ਮੌਸਮ ਹੈ ਅਤੇ ਬੂਟਿਆਂ ਨੂੰ ਸਰਗਰਮੀ ਨਾਲ ਲਗਾਉਣਾ ਤੇ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ ਤਾਂ ਜੋ ਲਗਾਏ ਗਏ ਬੂਟੇ ਰੁੱਖ ਬਣ ਸਕਣ। ਇਸ ਮੌਕੇ ਗੁਰਮੇਲ ਸਿੰਘ ਸਾਹਨਲ, ਦਲਜੀਤ ਸਿੰਘ ਪਿੱਪਲਥੇ, ਮਨਜੀਤ ਸਿੰਘ, ਹਰਦੀਪ ਸਿੰਘ, ਨਵਦੀਪ ਸਿੰਘ, ਹੈਪੀ ਸਿੰਘ ਸੇਠੀ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ, ਜੈਪਾਲ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਮੁੱਖ ਤਰਜੀਹ ਭਲਾਈ ਯੋਜਨਾਵਾਂ ਦੇ ਲਾਭ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਹੈ - ਸੁਭਾਸ਼ ਬਰਾਲਾ ਅਗਲੀ ਖ਼ਬਰ ਬਬੈਨ ਖੇਤਰ ਦੇ ਪਿੰਡਾਂ ਦੇ ਸਰਪੰਚਾਂ ਨੇ ਮਹਾਤਮਾ ਜੋਤੀਬਾ ਫੁਲੇ ਅੰਤਰਰਾਸ਼ਟਰੀ ਹੁਨਰ ਕੇਂਦਰ ਦਾ ਦੌਰਾ ਕੀਤਾ
Ad Position 24
No active advertisement