06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਰਕਾਰ ਦੀ ਮੁੱਖ ਤਰਜੀਹ ਭਲਾਈ ਯੋਜਨਾਵਾਂ ਦੇ ਲਾਭ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਹੈ - ਸੁਭਾਸ਼ ਬਰਾਲਾ

Ad Position 21
No active advertisement
ਅਜੀਤ ਡੈਸਕ 28-07-2026
ਰਤੀਆ, 27 ਜੁਲਾਈ (ਬੇਅੰਤ ਕੌਰ ਮੰਡੇਰ)- ਹਰਿਆਣਾ ਸਰਕਾਰ ਦੀ ‘ਮੁੱਖ ਮੰਤਰੀ ਅੰਤਯੋਦਯ ਪਰਿਵਾਰ ਉਤਥਾਨ ਯੋਜਨਾ’ ਤਹਿਤ ਯੋਗ ਪਰਿਵਾਰਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਨਾਲ ਜੋੜਨ, ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਐਤਵਾਰ ਨੂੰ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਰਤੀਆ ਵਿਖੇ ਮੁੱਖ ਮੰਤਰੀ ਅੰਤਯੋਦਯ ਪਰਿਵਾਰ ਉਤਥਾਨ ਮੇਲਾ ਲਗਾਇਆ ਗਿਆ। ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ 1 ਹਜ਼ਾਰ 50 ਅਰਜ਼ੀਆਂ ਪ੍ਰਾਪਤ ਹੋਈਆਂ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਮੇਲੇ ’ਚ ਵੱਖ-ਵੱਖ ਵਿਭਾਗਾਂ ਦੁਆਰਾ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਯੋਜਨਾਵਾਂ ਨੂੰ ਲਾਗੂ ਕਰਨ ਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਿਆ ਅਤੇ ਕੇਂਦਰ ਤੇ ਹਰਿਆਣਾ ਸਰਕਾਰਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਮੰਤਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੇਂਦਰ ਤੇ ਰਾਜ ਸਰਕਾਰਾਂ ਅੰਤਯੋਦਯ ਦੀ ਭਾਵਨਾ ਨੂੰ ਸਾਕਾਰ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਯੋਜਨਾਵਾਂ, ’ਚ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ, ਸਟੈਂਡ-ਅੱਪ ਇੰਡੀਆ ਅਤੇ ਰਾਸ਼ਟਰੀ ਪੇਂਡੂ ਆਜੀਵਕਾ ਮਿਸ਼ਨ ਦੇ ਨਾਲ-ਨਾਲ ਹਰਿਆਣਾ ਸਰਕਾਰ ਦੀਆਂ ਜਨ ਭਲਾਈ ਯੋਜਨਾਵਾਂ ਸ਼ਾਮਲ ਹਨ, ਦੇ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਨਹੀਂ ਸਗੋਂ ਹਰੇਕ ਪਰਿਵਾਰ ਨੂੰ ਸਵੈ-ਨਿਰਭਰ ਅਤੇ ਸੁਤੰਤਰ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਯੋਜਨਾਵਾਂ ਬਾਰੇ ਜਾਣਕਾਰੀ ਹਰ ਯੋਗ ਪਰਿਵਾਰ ਤੱਕ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਾਬਕਾ ਵਿਧਾਇਕ ਲਕਸ਼ਮਣ ਨਾਪਾ, ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ, ਐਸ.ਡੀ.ਐਮ. ਸੁਰੇਂਦਰ ਸਿੰਘ, ਬੀ.ਡੀ.ਪੀ.ਓ ਅਨਿਲ ਬਿਸ਼ਨੋਈ, ਬਲਾਕ ਸਮੰਤੀ ਚੇਅਰਮੈਨ ਵਿਕਾਸ ਕੁਮਾਰ, ਮੰਡਲ ਪ੍ਰਧਾਨ ਅੰਕਿਤ ਸਿੰਗਲਾ, ਸੁਖਵਿੰਦਰ ਗੋਇਲ, ਸੁਭਾਸ਼ ਖਿਲੇੜੀ, ਡਾ. ਪ੍ਰਦੀਪ ਖਿਲੇੜੀ, ਜਿਲੇ ਸਿੰਘ ਬਰਾਲਾ, ਡਾ. ਸੁਨੀਲ ਇੰਦੌਰਾ, ਸਰਪੰਚ ਜਵਿੰਦਰ ਸਿੰਘ, ਜੈਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਉਣ ਦੇ ਪਹਿਲੇ ਮੀਂਹ ਨੇ ਕਈ ਪਿੰਡਾਂ ਵਿੱਚ ਕੀਤਾ ਮੌਸਮ ਖੁਸ਼ਗਵਾਰ ਗਰਮੀ ਤੋਂ ਰਾਹਤ, ਫਸਲਾਂ ਨੂੰ ਫਾਇਦਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਦੇ ਵਲੰਟੀਅਰਾਂ ਨੇ ਬੂਟੇ ਵੰਡੇ
Ad Position 24
No active advertisement