07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਦੌੜ ’ਚ ਡੀ. ਏ. ਵੀ. ਗਰਲਜ਼ ਕਾਲਜ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਵਲੋਂ ਯੋਗਾ ਅਤੇ ਜ਼ੁੰਬਾ ਦਾ ਮਨਮੋਹਕ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਯਮੁਨਾਨਗਰ, 27 ਜੁਲਾਈ (ਗੁਰਦਿਆਲ ਸਿੰਘ ਨਿਮਰ)-ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ 10 ਕਿਲੋਮੀਟਰ ਦੀ ਦੌੜ ’ਚ ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਨੇ ਯੋਗਾ ਅਤੇ ਜ਼ੁੰਬਾ ਦੇ ਮਨਮੋਹਕ ਪ੍ਰਦਰਸ਼ਨਾਂ ਨਾਲ ਦੌੜਾਕਾਂ ਅਤੇ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਇਸ ਦੌਰਾਨ ਆਪਣੇ ਊਰਜਾਵਾਨ ਪ੍ਰਦਰਸ਼ਨਾਂ ਰਾਹੀਂ ਵਿਦਿਆਰਥਣਾਂ ਨੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਿਯਮਿਤ ਤੌਰ ’ਤੇ ਕਸਰਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਇਹ ਦੌੜ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਭਾਈਚਾਰੇ ’ਚ ਜਾਗਰੂਕਤਾ ਪੈਦਾ ਕਰਨ ਲਈ ਇਕ ਸ਼ਲਾਘਾਯੋਗ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਸੇਧਿਤ ਕਰਨ ਲਈ ਅਜਿਹੇ ਜਨ ਜਾਗਰੂਕਤਾ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ, ਯੋਗਾ ਤੇ ਸੱਭਿਆਚਾਰਕ ਗਤੀਵਿਧੀਆਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਨਾਲ ਜੋੜਨ ਦੇ ਪ੍ਰਭਾਵਸ਼ਾਲੀ ਤਰੀਕੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ ਮੁਕਤ ਹਰਿਆਣਾ ਦਾ ਸੰਦੇਸ਼ ਫੈਲਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਮਾਜਿਕ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਇਕ ਰੁੱਖ ਵੀ ਲਗਾਇਆ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਮੁਨਾਨਗਰ ਵਿਖੇ ਲਗਾਇਆ ਬੂਟਾ ਅਗਲੀ ਖ਼ਬਰ ਮੋਹਨ ਸਿੰਘ ਮਤਵਾਲਾ ਸਕੂਲ ਦੇ ਬਲਾਕ ਪੱਧਰੀ ਖੇਡਾਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement