07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਮੁਨਾਨਗਰ ਵਿਖੇ ਲਗਾਇਆ ਬੂਟਾ

Ad Position 21
No active advertisement
ਅਜੀਤ ਡੈਸਕ 28-07-2026
ਯਮੁਨਾਨਗਰ, 27 ਜੁਲਾਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਮੁਨਾਨਗਰ ਵਿਖੇ ਕਰਵਾਏ ‘ਨਸ਼ੇ ਸੇ ਜੰਗ - ਯਮੁਨਾਨਗਰ ਕੇ ਸੰਗ’ ਪ੍ਰੋਗਰਾਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰੇਰਿਤ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੁਲਿਸ ਲਾਈਨਜ਼ ਵਿਖੇ ਇਕ ਬੂਟਾ ਵੀ ਲਗਾਇਆ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਨੇ ਪੁਲਿਸ ਸ਼ਹੀਦ ਸਮਾਰਕ ’ਤੇ ਫੁੱਲਮਾਲਾ ਭੇਟ ਕਰਕੇ ਬਹਾਦਰ ਸ਼ਹੀਦਾਂ ਨੂੰ ਭਾਵੁਕ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਨਾਇਕਾਂ ਦੀ ਸਰਵਉੱਚ ਕੁਰਬਾਨੀ ਸਾਨੂੰ ਹਮੇਸ਼ਾ ਦੇਸ਼ ਦੀ ਸੇਵਾ, ਹਿੰਮਤ ਤੇ ਸਮਰਪਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੌਦੇ ਨਾ ਸਿਰਫ਼ ਵਾਤਾਵਰਣ ਨੂੰ ਸਾਫ਼ ਰੱਖਣ ਦਾ ਸਾਧਨ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਲਈ ਇਕ ਅਨਮੋਲ ਸੰਪਤੀ ਵੀ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਕਾਲ ’ਚ ਘੱਟੋ-ਘੱਟ ਇਕ ਬੂਟਾ ਲਗਾਉਣਾ ਚਾਹੀਦਾ ਹੈ ਤੇ ਉਸਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਲਾਈਨਜ਼, ਯਮੁਨਾਨਗਰ ਕੈਂਪਸ ਵਿਖੇ ਇਕ ਵਿਸ਼ੇਸ਼ ਰੁੱਖ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਲਗਭਗ 1,500 ਬੂਟੇ ਲਗਾਏ ਜਾਣਗੇ। ਸਥਾਨਕ ਡੀ. ਏ. ਵੀ. ਸਕੂਲ, ਪੁਲਿਸ ਲਾਈਨਜ਼ ਦੇ ਬੱਚਿਆਂ ਨੇ ਇਸ ਬੂਟੇ ਲਗਾਉਣ ਦੀ ਮੁਹਿੰਮ ਦੀ ਸਫਲਤਾ ’ਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ, ਸਾਬਕਾ ਵਿਧਾਇਕ ਬਲਵੰਤ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਰਾਣਾ, ਡਿਪਟੀ ਕਮਿਸ਼ਨਰ ਪ੍ਰੀਤੀ, ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਭਾਜਪਾ ਜ਼ਿਲ੍ਹਾ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ ਸਮੇਤ ਹੋਰ ਪਤਵੰਤੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਕਾਇਆ ਬਿੱਲਾਂ ਕਰਕੇ ਮ੍ਰਿਤਕ ਦੇਹ ਵਾਰਸਾਂ ਨੂੰ ਨਾ ਸੌਂਪਣ ਵਾਲੇ ਹਸਪਤਾਲਾਂ ਨੂੰ ਰੋਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਦੌੜ ’ਚ ਡੀ. ਏ. ਵੀ. ਗਰਲਜ਼ ਕਾਲਜ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਵਲੋਂ...
Ad Position 24
No active advertisement