02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੇਲੋੜੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਸਰਨਾ-ਜੀਕੇ : ਦਿੱਲੀ ਕਮੇਟੀ

Ad Position 21
No active advertisement
ਅਜੀਤ ਡੈਸਕ 29-07-2026

ਗੁ. ਬੰਗਲਾ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਮਿਲਿਆ ਸੀ ‘ਲੰਗਰ ਤੇ ਆਸਰਾ’
ਨਵੀਂ ਦਿੱਲੀ,28 ਜੁਲਾਈ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹਜ਼ਾਰਾਂ ਵਿਦਿਆਰਥੀਆਂ ਨੂੰ ‘ਲੰਗਰ ਤੇ ਆਸਰਾ’ ਮਿਲਿਆ,ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਸਾਰ ਭਰ ਵਿਚ ਕਮੇਟੀ ਦੀ ਸ਼ਲਾਘਾ ਹੋਈ,ਪਰ ਇਹ ਗੱਲ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੂੰ ਬਰਦਾਸ਼ਤ ਨਹੀਂ ਹੋ ਰਹੀ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਅਤੇ ਨਾਲ ਹੀ ਦੋਸ਼ ਲਾਇਆ ਕਿ ਸਰਨਾ-ਜੀ.ਕੇ. ਵੱਲੋਂ ਗੁਰੂ ਘਰਾਂ ਖ਼ਿਲਾਫ਼ ਬੇਲੋੜੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਦੋਲਨ ਦੌਰਾਨ ਲਾਠੀਚਾਰਜ ਹੋਣ ਤੋਂ ਬਾਅਦ ਵਿਦਿਆਰਥੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆ ਕੇ ਆਸਰਾ ਲਿਆ ਤਾਂ ਗੁਰਦੁਆਰਾ ਸਾਹਿਬ ਦੇ ਸਟਾਫ਼ ਨੇ ਵਿਦਿਆਰਥੀਆਂ ਦੀ ਸੰਭਾਲ ਕੀਤੀ,ਲੰਗਰ ਛਕਾਇਆ,ਜ਼ਖ਼ਮਾਂ ਤੇ ਮਲ੍ਹਮ ਲਗਾਈ ਅਤੇ ਰਾਤ ਠਹਿਰਨ ਵਾਸਤੇ ਆਸਰਾ ਦਿੱਤਾ। ਕਾਲਕਾ ਤੇ ਕਾਹਲੋਂ ਨੇ ਵਿਦਿਆਰਥੀਆਂ ਦੀ ਸੇਵਾ ਸੰਭਾਲ ਲਈ ਸਟਾਫ਼ ਦੀ ਸ਼ਲਾਘਾ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਗੁ. ਅਸ਼ੋਕ ਨਗਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਦਿੱਲੀ ’ਚ ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਥਾਂ-ਥਾਂ ’ਤੇ ਟ੍ਰੈਫ਼ਿਕ ਜਾਮ ਕਾਰਨ ਲੋਕ ਹੋਏ ਪ੍ਰੇਸ਼ਾਨ
Ad Position 24
No active advertisement