02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜ਼ਬਰਦਸਤੀ ਖੋਹੇ 40 ਹਜ਼ਾਰ ਰੁਪਏ, ਜਖੀਰਾ ਫਲਾਈਓਵਰ ਕੋਲੋਂ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 28 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਕੇਂਦਰੀ ਜ਼ਿਲ੍ਹਾ ਦੇ ਥਾਣਾ ਅਨੰਦ ਵਿਹਾਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇਕ ਵਿਅਕਤੀ ਕੋਲੋਂ 40 ਹਜ਼ਾਰ ਰੁਪਏ ਜਖੀਰਾ ਫਲਾਈਓਵਰ ਦੀ ਪੌੜੀ ਚੜ੍ਹਦੇ ਸਮੇਂ ਜ਼ਬਰਦਸਤੀ ਖੋਹ ਲਏ। ਫੜੇ ਗਏ ਦੋ ਵਿਅਕਤੀਆਂ ਵਿਚ ਰੂਪੇਸ਼ ਭਾਰਤੀ (26) ਜਖੀਰਾ ਦਿੱਲੀ ਸ਼ਾਮਿਲ ਹਨ। ਇਸ ਮਾਮਲੇ ਪ੍ਰਤੀ ਜਿਸ ਵਿਅਕਤੀ ਕੋਲੋਂ 40 ਹਜ਼ਾਰ ਰੁਪਏ ਖੋਹੇ ਗਏ ਸਨ, ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ। ਜਿਸ ਪ੍ਰਤੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੇਖੀ ਅਤੇ ਨਾਲ ਹੀ ਇਨ੍ਹਾਂ ਲੁਟੇਰਿਆਂ ਦਾ ਸਰੀਰਕ ਵੇਰਵਾ ਵੀ ਪਤਾ ਕੀਤਾ। ਇਸ ਤੋਂ ਇਲਾਵਾ ਪੁਲਿਸ ਨੇ ਖੁਫੀਆ ਜਾਣਕਾਰੀ ਵੀ ਇਕੱਠੀ ਕੀਤੀ। ਅਖੀਰ ਪੁਲਿਸ ਨੇ ਜਖੀਰਾ ਫਲਾਈਓਵਰ ਕੋਲੋਂ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਿਸ ਨੇ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਨੇ ਸਾਰੀ ਕਹਾਣੀ ਦੱਸ ਦਿੱਤੀ। ਪੁਲਿਸ ਇਨ੍ਹਾਂ ’ਤੇ ਅਗਲੀ ਕਾਰਵਾਈ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਤਿੰਨ ਲੁਟੇਰੇ ਪੁਲਿਸ ਨੇ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਗੁ. ਅਸ਼ੋਕ ਨਗਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24
No active advertisement