03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਲੁੱਟ-ਖੋਹ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 30-07-2026
ਯਮੁਨਾਨਗਰ, 29 ਜੁਲਾਈ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਟੀਮ ਵਲੋਂ ਲੁੱਟ-ਖੋਹ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਬ੍ਰਾਂਚ ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਸੂਚਨਾ ਮਿਲੀ ਸੀ ਕਿ ਇੱਕ ਸ਼ੱਕੀ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਟੀਮ ਨੇ ਨੀਰਜ ਉਰਫ ਮਿੰਟੂ ਪੁੱਤਰ ਜਗਮਲ ਸਿੰਘ ਵਾਸੀ ਮੰਡ ਖੇੜੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪੁੱਛਗਿੱਛ ਕਰਨ ’ਤੇ ਮੁਲਜ਼ਮ ਨੇ ਲੁੱਟ-ਖੋਹ ਦੀ ਘਟਨਾ ਨੂੰ ਕਬੂਲ ਕਰ ਲਿਆ। ਮੁਲਜ਼ਮ ਨੇ ਮੰਨਿਆ ਕਿ ਬੀਤੀ 22 ਜੁਲਾਈ ਨੂੰ ਉਸ ਨੇ ਪ੍ਰਤਾਪ ਨਗਰ ਥਾਣਾ ਖੇਤਰ ’ਚ ਇਕ ਬਜ਼ੁਰਗ ਵਿਅਕਤੀ ਤੋਂ 2,200 ਰੁ. ਦੀ ਲੁੱਟ-ਖੋਹ ਕੀਤੀ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਬ੍ਰਾਂਚ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ 8 ਫੁੱਟ ਉੱਚਾ ਬੁੱਤ 1 ਮਹੀਨੇ ਦੇ ਅੰਦਰ-ਅੰਦਰ ਚੌਕ ’ਚ ਸਥਾਪਿਤ ਕੀਤਾ ਜਾਵੇਗਾ : ਨਿਗਮ ਕਮਿਸ਼ਨਰ
Ad Position 24
No active advertisement