02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮਹਿਲਾਵਾਂ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਬਾਲ ਭਲਾਈ ਪ੍ਰੀਸ਼ਦ ਦੇ ਆਡੀਟੋਰੀਅਮ ਵਿਖੇ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-07-2026
ਯਮੁਨਾਨਗਰ, 30 ਜੁਲਾਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਅਤੇ ਮਹਿਲਾ ਵਿਕਾਸ ਨਿਗਮ ਦੇ ਸਾਂਝੇ ਉਪਰਾਲੇ ਹੇਠ ਮਹਿਲਾਵਾਂ ਦੇ ਉਥਾਨ ਅਤੇ ਮਹਿਲਾਵਾਂ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਬਾਲ ਭਲਾਈ ਪ੍ਰੀਸ਼ਦ ਦੇ ਆਡੀਟੋਰੀਅਮ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਸੁਨੀਤਾ ਡਾਂਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮਹਿਲਾਵਾਂ ਦੀਆਂ ਯੋਜਨਾਵਾਂ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਪ੍ਰੋਗਰਾਮ ’ਚ ਹਿੱਸਾ ਲਿਆ ਅਤੇ ਆਪਣੇ-ਆਪਣੇ ਵਿਭਾਗਾਂ ਦੀਆਂ ਮਹਿਲਾਵਾਂ ਨਾਲ ਸੰਬੰਧਿਤ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਸਮਾਗਮ ਦੌਰਾਨ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਖੇਤਰ ’ਚ ਮਹਿਲਾਵਾਂ ਅਤੇ ਧੀਆਂ ਨੂੰ ਉੱਚਾ ਚੁੱਕਣ ਲਈ ਕਈ ਜਨਤਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਤਹਿਤ ਧੀ ਦੇ ਜਨਮ ਤੋਂ ਪਹਿਲਾਂ ਹੀ ਪਰਿਵਾਰ ਇਨ੍ਹਾਂ ਯੋਜਨਾਵਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 2014 ’ਚ ਪਾਣੀਪਤ ’ਚ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਸਾਡੇ ਰਾਜ ’ਚ ਲਿੰਗ ਅਨੁਪਾਤ ਲਗਾਤਾਰ ਵਧ ਰਿਹਾ ਹੈ। ਚੇਅਰਪਰਸਨ ਡਾਂਗੀ ਨੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਦੇ ਹਿੱਤ ਲਈ ਕਈ ਸਰਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਉਠਾ ਕੇ ਮਹਿਲਾਵਾਂ ਆਤਮਨਿਰਭਰ ਬਣ ਸਕਦੀਆਂ ਹਨ ਅਤੇ ਸਵੈ-ਰੁਜ਼ਗਾਰ ਰਾਹੀਂ ਆਸਾਨੀ ਨਾਲ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਮਾਤਰੂ ਸ਼ਕਤੀ ਉਦਮਤਾ ਯੋਜਨਾ ਇਕ ਸਰਕਾਰੀ ਯੋਜਨਾ ਦੇ ਤਹਿਤ ਸਰਕਾਰ ਛੋਟੇ ਉਦਯੋਗ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਜਿਨ੍ਹਾਂ ਨੂੰ ਸਥਾਪਿਤ ਕਰਕੇ ਮਹਿਲਾਵਾਂ ਆਪਣੇ ਆਪ ਦੇ ਨਾਲ-ਨਾਲ ਹੋਰ ਮਹਿਲਾਵਾਂ ਨੂੰ ਵੀ ਰੁਜ਼ਗਾਰ ਪ੍ਰਦਾਨ ਕਰ ਸਕਦੀਆਂ ਹਨ। ਇਸ ਪ੍ਰੋਗਰਾਮ ’ਚ ਹਰਿਆਣਾ ਅਨੁਸੂਚਿਤ ਜਾਤੀ ਅਤੇ ਵਿੱਤ ਵਿਕਾਸ ਨਿਗਮ, ਜ਼ਿਲ੍ਹਾ ਭਲਾਈ ਵਿਭਾਗ, ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੈਸ਼ਨਲ ਬੈਂਕ, ਹਰਿਆਣਾ ਪੱਛੜਾ ਵਰਗ ਭਲਾਈ ਨਿਗਮ ਅਤੇ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦੀਆਂ ਯੋਜਨਾਵਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਮਹਿਲਾਵਾਂ ਨੂੰ ਸਵੈ-ਨਿਰਭਰ ਬਣਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਕੇ ਭੇਜਣ ਦੇ ਨਾਂਅ ’ਤੇ 26 ਲੱਖ ਦੀ ਠੱਗੀ ਮਾਰਨ ਵਾਲੇ ਮੁੱਖ ਮੁਲਜ਼ਮ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਟੀਮ ਨੇ ਜਲਾਲਾਬਾਦ ’ਚ ਚੈਕਿੰਗ ਦੌਰਾਨ 8 ਸਕੂਲੀ ਵੈਨਾਂ ਦੇ ਕੱਟੇ ਚਲਾਨ
Ad Position 24
No active advertisement