02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 31-07-2026
ਯਮੁਨਾਨਗਰ, 30 ਜੁਲਾਈ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵਲੋਂ ਇਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈੱਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪ੍ਰਤਾਪ ਨਗਰ ਦੇ ਭੂਦਕਾਲਾ ਰੋਡ ਹਰਬਲ ਪਾਰਕ ਨੇੜੇ ਮੋਟਰਸਾਈਕਲ ’ਤੇ ਨਸ਼ੀਲੇ ਪਦਾਰਥ ਲੈ ਕੇ ਜਾ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਸੈੱਲ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮੋਟਰਸਾਈਕਲ ’ਤੇ ਖੜ੍ਹੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਡਿਊਟੀ ਮੈਜਿਸਟ੍ਰੇਟ ਏ. ਈ. ਟੀ. ਓ. ਅੰਕਿਤ ਯਾਦਵ ਨੂੰ ਮੌਕੇ ’ਤੇ ਬੁਲਾ ਉਨ੍ਹਾਂ ਸਾਹਮਣੇ ਜਦੋਂ ਉਕਤ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸਦੀ ਪਛਾਣ ਅਬਦੁਲ ਵਹਾਬ ਪੁੱਤਰ ਮੁਹੰਮਦ ਇਲਿਆਸ ਵਾਸੀ ਭੂਦਕਾਲਾ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਸੈੱਲ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿਥੋਂ ਲਿਆਉਂਦਾ ਸੀ ਅਤੇ ਕਿਸ ਨੂੰ ਸਪਲਾਈ ਕਰਦਾ ਸੀ, ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਗਿੱਦੜਬਾਹਾ ’ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਜੀ. ਐਨ. ਜੀ. ਕਾਲਜ ਵਿਖੇ ਤੀਜ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ
Ad Position 24
No active advertisement