01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦਾਂ ਵਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ-ਹਰਜਿੰਦਰ ਸਿੰਘ ਕੰਬੋਜ

Ad Position 21
No active advertisement
ਅਜੀਤ ਡੈਸਕ 01-08-2026
ਗੂਹਲਾ ਚੀਕਾ, 31 ਜੁਲਾਈ (ਓ.ਪੀ. ਸੈਣੀ)-ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਚੌਕ ਚੀਕਾ ਵਿਖੇ ਸ਼ਹੀਦ ਊਧਮ ਸਿੰਘ ਦਾ 87ਵਾਂ ਸਰਧਾਂਜਲੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਮੌਜੂਦ ਜਿੱਥੇ ਸਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਫੁੱਲਾਂ ਦੀ ਮਾਲਾ ਪਾ ਕੇ ਸੱਦਾ ਦਿੱਲ ਭੇਂਟ ਕੀਤੀ ਉੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਕੰਬੋਜ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦਾਜ ਪ੍ਰਥਾ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨ ਵਿਚ ਸਮਾਜ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਸਕੱਤਰ ਮਾਸਟਰ ਸੁਰੇਂਦਰ ਸਿੰਘ ਥਿੰਦ ਨੇ ਕਿਹਾ ਕਿ ਸਾਨੂੰ ਇਨਕਲਾਬੀਆਂ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ, ਜਿਵੇਂ ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਜਲ੍ਹਿਆਂਵਾਲਾ ਬਾਗ ਵਿਚ ਜਨਰਲ ਓ ਮਾਈਕਲ ਓ’ਡਵਾਇਰ ਵਲੋਂ ਨਿਹੱਥੇ ਲੋਕਾਂ ’ਤੇ ਕੀਤੀ ਗਈ ਗੋਲੀਬਾਰੀ ਦਾ ਬਦਲਾ ਲਿਆ ਸੀ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਾਰਗਦਰਸ਼ਨ ’ਤੇ ਚੱਲਣਾ ਚਾਹੀਦਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਉਚਾਈਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਦੇਸ਼ ਤਰੱਕੀ ਕਰ ਸਕੇ। ਕਿਉਂਕਿ ਅੱਜ ਸਾਨੂੰ ਹਥਿਆਰਾਂ ਨਾਲੋਂ ਸਿੱਖਿਆ ਦੀ ਜ਼ਿਆਦਾ ਲੋੜ ਹੈ। ਇਸ ਮੌਕੇ ਲੋਕਾਂ ਨੇ ਭਗਤੀ ਸੰਗੀਤ ਦਾ ਆਨੰਦ ਮਾਣਿਆ। ਸ਼੍ਰੀ ਗੱਜਣ ਸਿੰਘ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਪ੍ਰਧਾਨ, ਸਕੱਤਰ ਸੁਰਿੰਦਰ ਸਿੰਘ ਥਿੰਦ, ਅਮਰੀਕ ਸਿੰਘ ਖਜ਼ਾਨਚੀ, ਗੱਜਣ ਸਿੰਘ ਸਰਪੰਚ, ਗੁਰਮੀਤ ਸਿੰਘ, ਕੁਲਜੀਤ ਸਿੰਘ, ਮਾ ਸੁਭਾਸ਼ ਚੰਦ, ਮਹਿੰਦਰ ਗਾਂਧੀ, ਓਮਤਾ ਰਾਮ ਬਾਲਮੀਕੀ, ਅਵਤਾਰ ਸਿੰਘ, ਲਫਤੈਨ ਸਿੰਘ, ਮਦਨ ਲਾਲ, ਵਿੱਕੀ ਹਾਂਡਾ, ਸੰਦੀਪ ਹਾਂਡਾ, ਵੇਦ ਕੰਬੋਜ, ਹੁਸ਼ਿਆਰ ਸਿੰਘ, ਸੁਰਿੰਦਰ ਸਿੰਘ, ਸੋਨੂੰ ਬਦਸੂਈ, ਖੁਸ਼ੀਆਲ ਸਿੰਘ, ਮਾ ਹੀਰਾ ਸਿੰਘ, ਗੁਰਚਰਨ ਸਿੰਘ, ਪਲਵਿੰਦਰ ਸਿੰਘ, ਫੌਜੀ ਅਵਤਾਰ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਹਰਪਾਲ ਸਿੰਘ ਅਤੇ ਸੁਸ਼ੀਲ ਕੁਮਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੈਥਲ ਪੁਲਿਸ ਨੇ ਡੌਗ ਸਕੁਐਡ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਜੁਡੀਸ਼ੀਅਲ ਕੰਪਲੈਕਸ ਵਿਖੇ ਮੌਕ ਡ੍ਰਿਲ ਕੀਤ... ਅਗਲੀ ਖ਼ਬਰ ਮੁੱਖ ਸਕੱਤਰ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ‘ਹਰ ਘਰ ਤਿਰੰਗਾ’ ਅਭਿਆਨ ਬਾਰੇ...
Ad Position 24
No active advertisement