01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵਲੋਂ ਰਾਦੌਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026
ਯਮੁਨਾਨਗਰ, 31 ਜੁਲਾਈ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ‘ਸਬਕਾ ਸਾਥ-ਸਬਕਾ ਵਿਕਾਸ’ ਦੇ ਮੂਲ ਮੰਤਰ ਤਹਿਤ ਸਿੱਖਿਆ, ਸਿਹਤ ਸੁਰੱਖਿਆ, ਸਵੈ-ਮਾਣ ਅਤੇ ਸਵੈ-ਨਿਰਭਰਤਾ ਦੇ ਮਾਰਗ ‘ਤੇ ਚੱਲ ਕੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕੰਮ ਕਰ ਰਹੀ ਹੈ ਅਤੇ ਇਸ ਮੂਲ ਮੰਤਰ ਰਾਹੀਂ ਚੰਗੇ ਸ਼ਾਸਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਰਾਦੌਰ ਵਿਧਾਨ ਸਭਾ ਹਲਕੇ ਦੇ ਪਿੰਡ ਰਤਨਗੜ੍ਹ, ਕੁੰਜਾਲ, ਬਾਂਡੀ, ਰਾਪਤੀ ਅਤੇ ਜਾਗੁੜੀ ਵਿਖੇ ਸੀਨੀਅਰ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਮੌਕੇ ਸਾਂਝੇ ਕੀਤੇ। ਮੀਟਿੰਗ ਤੋਂ ਪਹਿਲਾਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਗੁਲਦਸਤੇ ਅਤੇ ਹਾਰ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਜਿੱਤ ਦਾ ਸਿਹਰਾ ਉਸ ਦੇ ਵਰਕਰਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦੇ ਵਰਕਰ ਸਮਰਪਿਤ, ਮਜ਼ਬੂਤਅਤੇ ਮਿਹਨਤੀ ਹੁੰਦੇ ਹਨ, ਉਹ ਅਕਸਰ ਅੱਗੇ ਵਧਦੀ ਹੈ ਅਤੇ ਜਿੱਤਦੀ ਹੈ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਇਹ ਚੰਗੇ ਸ਼ਾਸਨ ਅਤੇ ਵਰਕਰਾਂ ਦੇ ਸਿਰ ‘ਤੇ ਹੀ ਭਾਜਪਾ ਨੇ ਦੇਸ਼ ਅਤੇ ਹਰਿਆਣਾ ‘ਚ ਤੀਜੀ ਵਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਦੇਸ਼ ਅਤੇ ਰਾਜ ਭਰ ਦੇ ਲੋਕ ਵੱਡੀ ਗਿਣਤੀ ‘ਚ ਭਾਜਪਾ ‘ਚ ਸ਼ਾਮਿਲ ਹੋ ਰਹੇ ਹਨ। ਮੀਟਿੰਗ ‘ਚ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਇਸੇ ਦੌਰਾਨ ਪਿੰਡ ਰਾਪਤੀ ‘ਚ ਅੰਬੇਡਕਰ ਭਵਨ ਅਤੇ ਬੀ. ਸੀ. ਚੌਪਾਲ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਮੰਤਰੀ ਰਾਣਾ ਨੇ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਜਨਤਕ ਹਿੱਤਾਂ ਨੂੰ ਤਰਜੀਹ ਦਿੰਦੀ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਕਾਸ ‘ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਤਯੋਦਯ ਯੋਜਨਾ ਲਾਗੂ ਕਰਕੇ ਅਤੇ ਰਾਜ ਦੇ ਗ਼ਰੀਬ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਜੀਵਨ ਪੱਧਰ ਉੱਚਾ ਚੁੱਕਿਆ ਹੈ। ਉਨ੍ਹਾਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੂੰ 25 ਸਤੰਬਰ ਨੂੰ ਰਾਦੌਰ ਵਿਖੇ ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਵਸ ਮੌਕੇ ਹੋਣ ਵਾਲੇ ਸਮਾਗਮ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਪਿੰਡ ਨਾਚਰੋਂ ਦੀ ਆਈ. ਟੀ. ਆਈ. ਵਿਖੇ ਜੰਗਲਾਤ ਉਤਸਵ ਦੇ ਹਿੱਸੇ ਵਜੋਂ ਬੂਟਾ ਲਗਾਉਂਦਿਆਂ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਰਾਦੌਰ ਮਾਰਕੀਟ ਕਮੇਟੀ ਦੇ ਚੇਅਰਮੈਨ ਰੁਪਿੰਦਰ ਸਿੰਘ ਮੱਲੀ, ਭਾਜਪਾ ਮੰਡਲ ਪ੍ਰਧਾਨ ਹਰਦੀਪ ਸੈਣੀ, ਸੀਨੀਅਰ ਭਾਜਪਾ ਆਗੂ ਗੋਪਾਲ ਕ੍ਰਿਸ਼ਨ, ਚਰਨ ਸਿੰਘ ਟੋਪਰਾ, ਪ੍ਰਵੀਨ ਕਲਿਆਣ, ਜਸਵਿੰਦਰ ਸਿੰਘ, ਹੇਮਰਾਜ ਤੇ ਨਰਿੰਦਰ ਸੈਣੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੰਸਥਾਵਾਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਕੈਥਲ ਪੁਲਿਸ ਨੇ ਡੌਗ ਸਕੁਐਡ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਜੁਡੀਸ਼ੀਅਲ ਕੰਪਲੈਕਸ ਵਿਖੇ ਮੌਕ ਡ੍ਰਿਲ ਕੀਤ...
Ad Position 24
No active advertisement