01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵੱਖ-ਵੱਖ ਸੰਸਥਾਵਾਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 01-08-2026
ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਊਧਮ ਸਿੰਘ ਪਾਰਕ ’ਚ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜਨਨਾਇਕ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਅਮਰ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਸਮੇਤ ਪਾਰਟੀ ਦੇ ਆਹੁਦੇਦਾਰਾਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਅਸ਼ੋਕ ਵਰਮਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਅਦੁੱਤੀ ਸਾਹਸ, ਦੇਸ਼ ਭਗਤੀ ਅਤੇ ਅਨਿਆਂ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਉਨ੍ਹਾਂ ਨੇ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਮਾਸੂਮ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਅਮਿੱਟ ਯੋਗਦਾਨ ਪਾਇਆ। ਉਧਰ ਊਧਮ ਸਿੰਘ ਪਾਰਕ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਹੋਏ ਪ੍ਰੋਗਰਾਮ ਦੇ ਮੁੱਖ ਮਹਿਮਾਨ ਡੀਐਸਪੀ ਰਾਜਬੀਰ ਸਿੰਘ ਯਾਦਵ ਸਨ। ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ’ਤੇ ਰੋਸ਼ਨੀ ਪਾਈ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ। ਇਸੇ ਤਰ੍ਹਾਂ ਹਰਿਆਣਾ ਲੋਕਹਿਤ ਪਾਰਟੀ ਦੇ ਆਗੂਆਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਭਗਤਾਂ, ਕਾਂਵੜੀਆਂ ਦਾ ਇੱਕ ਸਮੂਹ ਹਰਿਦੁਆਰ ਲਈ ਹੋਇਆ ਰਵਾਨਾ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵਲੋਂ ਰਾਦੌਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨਾਲ ਮੀਟ...
Ad Position 24
No active advertisement