01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਨੌਜਵਾਨਾਂ ਨੂੰ ਭੇਟ ਕੀਤੀਆਂ ਵਾਲੀਬਾਲ ਕਿੱਟਾਂ

Ad Position 21
No active advertisement
ਅਜੀਤ ਡੈਸਕ 01-08-2026
ਕਾਲਾਂਵਾਲੀ/ਸਿਰਸਾ, 31 ਜੁਲਾਈ (ਭੁਪਿੰਦਰ ਪੰਨੀਵਾਲੀਆ)- ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਪਿੰਡ ਭਾਦਰਾ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ’ਤੇ ਹਿੰਦੁਸਤਾਨ ਸਕਾਊਟਸ ਐਂਡ ਗਾਈਡਜ਼ ਹਰਿਆਣਾ ਅਤੇ ਯੂਥ ਕਲੱਬ ਐਸੋਸੀਏਸ਼ਨ ਸਿਰਸਾ ਵੱਲੋਂ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ ਮੈਂਬਰਾਂ ਨੂੰ ਵਾਲੀਬਾਲ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਹਿੰਦੁਸਤਾਨ ਸਕਾਊਟਸ ਐਂਡ ਗਾਈਡਜ਼ ਹਰਿਆਣਾ ਦੇ ਸਿਰਸਾ ਜ਼ਿਲ੍ਹਾ ਇੰਸਟਰਕਟਰ ਹਰਮੀਤ ਗਿੱਲ ਨੇ ਬੱਚਿਆਂ ਨੂੰ ਖੇਡ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਗੰਭੀਰ ਬੁਰਾਈ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਰਾਹੀਂ ਆਪਣੀ ਸ਼ਖਸੀਅਤ ਵਿਕਸਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜਦੋਂ ਵੀ ਖਿਡਾਰੀਆਂ ਨੂੰ ਖੇਡਾਂ ਦੇ ਸਮਾਨ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਸਮਾਧਾਨ ਕੈਂਪ ’ਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਕੱਚੇ ਕਰਮਚਾਰੀਆਂ ਨੇ ਪੱਕੇ ਕਰਨ ਲਈ ਕੀਤਾ ਪ੍ਰਦਰਸ਼ਨ
Ad Position 24
No active advertisement