01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਈ20 ਪੈਟਰੋਲ ਖ਼ਿਲਾਫ਼ ਟਾਊਨ ਹਾਲ ਕਾਨਫਰੰਸ ’ਚ ਹਰਿਆਣਾ ਤੋਂ ਵੀ ਵੱਡੀ ਗਿਣਤੀ ’ਚ ਲੋਕ ਜੁੜਣਗੇ-ਗਿੱਲ

Ad Position 21
No active advertisement
ਅਜੀਤ ਡੈਸਕ 01-08-2026
ਟੋਹਾਣਾ, 31 ਜੁਲਾਈ (ਮਨਜੀਤ ਸਿੰਘ) – ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਦੇਸ਼ ਸੰਯੁਕਤ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ 1 ਅਗਸਤ ਨੂੰ ਨਵੀਂ ਦਿੱਲੀ ਦੇ ਸੰਵਿਧਾਨ ਕਲੱਬ ਵਿੱਚ ਹੋਣ ਵਾਲੀ ਟਾਊਨ ਹਾਲ ਕਾਨਫਰੰਸ ਵਿੱਚ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਸਿੱਧੇ ਅਤੇ ਆਨਲਾਈਨ ਰੂਪ ਵਿੱਚ ਸ਼ਮੂਲੀਅਤ ਕਰਨਗੇ।ਉਨ੍ਹਾਂ ਕਿਹਾ ਕਿ ਈ 20 (ਐਥੇਨਾਲ ਮਿਸ਼ਰਤ) ਪੈਟਰੋਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਨਾਲ ਵਾਹਨਾਂ ਦੇ ਪੁਰਜ਼ੇ ਜਲਦੀ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਜ਼ਿੰਮੇਵਾਰ ਹੈ ਅਤੇ ਕੁਝ ਨਿੱਜੀ ਹਿਤਾਂ ਨੂੰ ਲਾਭ ਪਹੁੰਚਾਉਣ ਲਈ ਆਮ ਲੋਕਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 1 ਅਗਸਤ ਨੂੰ ਸੰਵਿਧਾਨ ਕਲੱਬ, ਨਵੀਂ ਦਿੱਲੀ ਵਿੱਚ ਟਾਊਨ ਹਾਲ ਕਾਨਫਰੰਸ ਰੱਖੀ ਗਈ ਹੈ। ਇਸ ਵਿੱਚ ਲੋਕ ਸਿੱਧੇ ਜਾਂ ਆਨਲਾਈਨ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨਗੇ ਅਤੇ ਈ20 ਪੈਟਰੋਲ ਨਾਲ ਹੋ ਰਹੇ ਨੁਕਸਾਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟੋਹਾਣਾ ਤੋਂ ਵੀ ਹਜ਼ਾਰਾਂ ਲੋਕ ਆਨਲਾਈਨ ਅਤੇ ਸਿੱਧੇ ਤੌਰ ‘ਤੇ ਇਸ ਕਾਨਫਰੰਸ ਦਾ ਹਿੱਸਾ ਬਣਨਗੇ, ਜਿਸ ਲਈ ਲੋਕਾਂ ਨੂੰ ਰਜਿਸਟ੍ਰੇਸ਼ਨ ਲਿੰਕ ਵੀ ਭੇਜਿਆ ਜਾ ਰਿਹਾ ਹੈ। ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀ ਅੰਦੋਲਨ ਤੋਂ ਬਾਅਦ ਇਹ ਐਥੇਨਾਲ ਮਿਸ਼ਰਤ ਪੈਟਰੋਲ ਤੋਂ ਮੁਕਤੀ ਲਈ ਦੂਜਾ ਵੱਡਾ ਅੰਦੋਲਨ ਸਾਬਤ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਲੋਕਾਂ ਨੂੰ ਸਸਤਾ ਅਤੇ ਐਥੇਨਾਲ ਰਹਿਤ ਪੈਟਰੋਲ ਮੁਹੱਈਆ ਕਰਵਾਏ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਜਨ ਅੰਦੋਲਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਗਿਆਨ ਵਿਗਿਆਨ ਸਮਿਤੀ ਨੇ ਕਰਵਾਈ ਵਿਚਾਰ ਗੋਸ਼ਟੀ ਅਗਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਸਮਾਧਾਨ ਕੈਂਪ ’ਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ
Ad Position 24
No active advertisement