ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਯਮੁਨਾਨਗਰ, 1 ਅਗਸਤ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਕ ਨੌਜਵਾਨ ਨੂੰ 52. 82 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ।
ਯਮੁਨਾਨਗਰ, 1 ਅਗਸਤ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਕ ਨੌਜਵਾਨ ਨੂੰ 52.82 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ-1 ਦੇ ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ੀਲੇ ਪਦਾਰਥ ਲੈ ਕੇ ਜਾ ਰਿਹਾ ਇਕ ਨੌਜਵਾਨ ਪੰਜੂਪੁਰ ਨਹਿਰ ਦੇ ਪੁਲ ਨੇੜੇ ਮੋਟਰਸਾਈਕਲ ‘ਤੇ ਘੁੰਮ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਸਬ-ਇੰਸਪੈਕਟਰ ਜਸਬੀਰ ਸਿੰਘ, ਏ. ਐਸ. ਆਈ. ਜਗਤਾਰ ਸਿੰਘ, ਆਜ਼ਾਦ ਸਿੰਘ, ਸਤਨਾਮ ਸੁਸ਼ੀਲ, ਬ੍ਰਿਜਪਾਲ ਅਤੇ ਸਤਵੀਰ ‘ਤੇ ਆਧਾਰਿਤ ਇਕ ਇਕ ਟੀਮ ਬਣਾਈ ਗਈ, ਜਿਸ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਕੁਝ ਸਮੇਂ ਬਾਅਦ ਪੁਲਿਸ ਪਾਰਟੀ ਨੂੰ ਇਕ ਨੌਜਵਾਨ ਮੋਟਰਸਾਈਕਲ ‘ਤੇ ਆਉਂਦਾ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ‘ਤੇ ਆਧਾਰ ‘ਤੇ ਕਾਬੂ ਕਰਨ ਉਪਰੰਤ ਜਦੋਂ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 52.82 ਗ੍ਰਾਮ 82 ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਪਿੰਡ ਰਾਏਪੁਰ ਦੇ ਰਹਿਣ ਵਾਲੇ ਮੁਨਸਾਦ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ। ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਲੱਕੜ ਬਾਜ਼ਾਰ ‘ਚ ਕੁਲੀ ਦਾ ਕੰਮ ਕਰਦਾ ਹੈ, ਜਿਸ ਬਾਰੇ ਹੋਰ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।