02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਆਨਰੇਰੀ ਜਨਰਲ ਸਕੱਤਰ ਮੀਨਾ ਕੰਬੋਜ ਵਲੋਂ ਬਾਲਕੁੰਜ ਦਾ ਅਚਨਚੇਤ ਨਿਰੀਖਣ

ਯਮੁਨਾਨਗਰ, 1 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਨਵ-ਨਿਯੁਕਤ ਆਨਰੇਰੀ ਜਨਰਲ ਸਕੱਤਰ ਮੀਨਾ ਕੰਬੋਜ ਵਲੋਂ ਬਾਲ ਕੁੰਜ ਵਿਖੇ ਬਾਲ ਘਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਉਨ੍ਹਾਂ ਦੀ ਪਹਿਲੀ ਫੇਰੀ ਸੀ, ਜਿਸ ਦੌਰਾਨ ਉਨ੍ਹਾਂ ਸਟਾਫ਼ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 02-08-2026
ਯਮੁਨਾਨਗਰ, 1 ਅਗਸਤ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੀ ਨਵ-ਨਿਯੁਕਤ ਆਨਰੇਰੀ ਜਨਰਲ ਸਕੱਤਰ ਮੀਨਾ ਕੰਬੋਜ ਵਲੋਂ ਬਾਲ ਕੁੰਜ ਵਿਖੇ ਬਾਲ ਘਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਉਨ੍ਹਾਂ ਦੀ ਪਹਿਲੀ ਫੇਰੀ ਸੀ, ਜਿਸ ਦੌਰਾਨ ਉਨ੍ਹਾਂ ਸਟਾਫ਼ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਟਾਫ਼ ਨੂੰ ਬੱਚਿਆਂ ਲਈ ਲਗਨ ਨਾਲ ਕੰਮ ਕਰਨ ਦੀ ਤਾਕੀਦ ਕਰਦਿਆਂ ਸੰਸਥਾ ਦੇ ਅਹਾਤੇ ਨੂੰ ਸਾਫ਼ ਰੱਖਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਸੰਸਥਾ ਦੇ ਵਿਹੜੇ ‘ਚ ਇਕ ਬੂਟਾ ਵੀ ਲਗਾਇਆ। ਇਸ ਮੌਕੇ ਸੁਖਮਿੰਦਰ ਸਿੰਘ ਜ਼ਿਲ੍ਹਾ ਬਾਲ ਭਲਾਈ ਅਫ਼ਸਰ, ਅਸ਼ੋਕ ਰੋਹਿਲਾ ਚੇਅਰਮੈਨ ਬਾਲ ਭਲਾਈ ਕਮੇਟੀ ਯਮੁਨਾਨਗਰ, ਮੋਨਾ ਚੌਹਾਨ ਸੁਪਰਡੈਂਟ, ਬਲਵਿੰਦਰ ਸਿੰਘ ਸੁਪਰਡੈਂਟ ਚਿਲਡਰਨ ਹੋਮ, ਸਹਾਇਕ ਸਚਿਨ ਕੁਮਾਰ, ਮੋਨਿਕਾ ਮਲਿਕ ਸੁਪਰਵਾਈਜ਼ਰ, ਦੇਵੇਂਦਰ ਲੇਖਾਕਾਰ ਤੇ ਨਵੀਨ ਕੁਮਾਰ ਲੇਖਾ ਕਲਰਕ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ’ਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਉੱਚ ਤਕਨੀਕੀ ਉਪਕਰਨ ਲਗਾਏ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ 21, 22 ਤੇ 23 ਅਗਸਤ ਨੂੰ ਲਗਾਈ ਜਾਵੇਗੀ ਵਿਸ਼ੇਸ਼ ਅਦਾਲਤ
Ad Position 24
No active advertisement