02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਸਰਕਾਰ ਸਫਾਈ ਸੇਵਕਾਂ ਦੇ ਮਾਣ-ਸਨਮਾਨ ਤੇ ਹੱਕਾਂ ਦੀ ਰਾਖੀ ਲਈ ਵਚਨਬੱਧ-ਮੋਹਿੰਦਰ ਭਗਤ

ਜਲੰਧਰ , 1 ਅਗਸਤ ( ਜਤਿੰਦਰ ਪੰਮੀ )– ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੇ ਮਾਣ - ਸਨਮਾਨ ਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ । ਇਸੇ ਲਈ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ।

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ , 1 ਅਗਸਤ ( ਜਤਿੰਦਰ ਪੰਮੀ )– ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੇ ਮਾਣ - ਸਨਮਾਨ ਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ । ਇਸੇ ਲਈ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਠੇਕੇ ਦੇ ਆਧਾਰ ‘ ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ । ਇਹ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ , ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਇਥੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ , ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ , ਨਿਤਿਨ ਕੋਹਲੀ , ਰਾਜਵਿੰਦਰ ਕੌਰ ਥਿਆੜਾ ਤੇ ਹੋਰ ਆਗੂ ਵੀ ਹਾਜ਼ਰ ਸਨ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਸਨਮਾਨ ਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ , ਜਿਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਮ ਲੋਕਾਂ ਦੀ ਚੁਣੀ ਹੋਈ ਸਰਕਾਰ ਕਿਰਤੀਆਂ , ਕਾਮਿਆਂ , ਮੁਲਾਜ਼ਮਾਂ ਸਮੇਤ ਹਰ ਵਰਗ ਦੀ ਹਮਦਰਦ ਸਰਕਾਰ ਹੈ । ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ । ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਲੋਕ ਭਲਾਈ ਕੰਮਾਂ ਬਾਰੇ ਵੀ ਚਾਨਣਾ ਪਾਇਆ । ਬਰਨਾਲਾ ’ ਚ ਸਫਾਈ ਸੇਵਕਾਂ ਦਾ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੇ ਜਾਣ ਦੇ ਪੀੜਤਾਂ ਵਲੋਂ ਲਾਏ ਜਾ ਰਹੇ ਦੋਸ਼ਾਂ ਬਾਰੇ ਪੁੱਛੇ ਜਾਣ ’ ਤੇ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਡੀ . ਐੱਸ . ਪੀ . ਨੂੰ ਤੁਰੰਤ ਮੁਅੱਤਲ ਕਰ ਦਿੱਤਾ ਸੀ ਅਤੇ ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਹਿੱਤਾਂ , ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਤਰਨਦੀਪ ਸੰਨੀ ਤੇ ਸੰਜੀਵ ਭਗਤ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਲੋਕ ਪ੍ਰਧਾਨ ਮੰਤਰੀ ਸੜਕ ਹਾਦਸਾ ਰਾਹਤ ਸਕੀਮ ਦਾ ਵਧੇਰੇ ਲਾਭ ਉਠਾਉਣ-ਆਰ. ਟੀ. ਓ. ਅਗਲੀ ਖ਼ਬਰ ਐਲ. ਪੀ. ਯੂ. ’ਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਉੱਚ ਤਕਨੀਕੀ ਉਪਕਰਨ ਲਗਾਏ
Ad Position 24
No active advertisement