02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 1 ਅਗਸਤ (ਜਸਪਾਲ ਸਿੰਘ)- ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਅਕਾਲੀ ਦਲ (ਬ) ਦੀ ਜਲੰਧਰ ਸ਼ਹਿਰੀ ਇਕਾਈ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨਗਰ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਲਾਵਾ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਦੇਸ਼ ਸੇਵਾ ਲਈ ਵੱਡੀ ਪ੍ਰੇਰਨਾ ਹੈ ਅਤੇ ਉਨ੍ਹਾਂ ਦੀ ਕੁਰਬਾਨੀ ’ਤੇ ਦੇਸ਼ ਵਾਸੀ ਮਾਣ ਮਹਿਸੂਸ ਕਰਦੇ ਹਨ ।

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਜਸਪਾਲ ਸਿੰਘ)- ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਅਕਾਲੀ ਦਲ (ਬ) ਦੀ ਜਲੰਧਰ ਸ਼ਹਿਰੀ ਇਕਾਈ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨਗਰ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਲਾਵਾ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਦੇਸ਼ ਸੇਵਾ ਲਈ ਵੱਡੀ ਪ੍ਰੇਰਨਾ ਹੈ ਅਤੇ ਉਨ੍ਹਾਂ ਦੀ ਕੁਰਬਾਨੀ ’ਤੇ ਦੇਸ਼ ਵਾਸੀ ਮਾਣ ਮਹਿਸੂਸ ਕਰਦੇ ਹਨ । ਇਸ ਮੌਕੇ ਹਰਜਾਪ ਸਿੰਘ ਸੰਘਾ ਹਲਕਾ ਇੰਚਾਰਜ ਛਾਉਣੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਮਾਣ ਹੈ ਕਿ ਇਹ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਗੁਰੂਆਂ ਦੀ ਧਰਤੀ ਪੰਜਾਬ ਦਾ ਜੰਮਪਲ ਹੈ। ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅ ਕਾਲੀ ਦਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦੇ ਮਾਲਕ ਸਨ । ਇਸ ਮੌਕੇ ਐਡਵੋਕੇਟ ਵਿਨੋਦ ਕੌਲ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਮਨਬੀਰ ਸਿੰਘ ਅਕਾਲੀ,ਪਵਿੰਦਰ ਸਿੰਘ ਠੁਕਰਾਲ, ਹਰਪ੍ਰੀਤ ਸਿੰਘ ਸਚਦੇਵਾ, ਗੁਰਜੀਤ ਸਿੰਘ ਪੋਪਲੀ, ਜਤਿੰਦਰ ਸਿੰਘ,ਮਹਿੰਦਰ ਪਾਲ ਸਿੰਘ ਬਿੱਟੂ,ਦਲਵਿੰਦਰ ਸਿੰਘ ਬੜਿੰਗ,ਅਮਰਜੀਤ ਸਿੰਘ ਮੰਗਾਂ, ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਮਦੀਪ ਸਿੰਘ ਗੁੰਬਰ, ਗੋਰਵ ਭਗਤ,ਚਰਨਜੀਤ ਸਿੰਘ ਲੁਬਾਣਾ, ਜਸਵਿੰਦਰ ਕੌਰ ਕੰਬੋਜ, ਰੀਟਾ ਕੌਰ, ਸਿਮਰਨ ਕੌਰ ਕੰਬੋਜ, ਮੀਰਾਂ ਦੇਵੀ, ਰਮਾਂ ਦੇਵੀ, ਮਮਤਾ ਗੁਪਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਲਾਭ ਕੌਰ ਦੂਲੋ ਦਾ ਦਿਹਾਂਤ ਅਗਲੀ ਖ਼ਬਰ ਲੋਕ ਪ੍ਰਧਾਨ ਮੰਤਰੀ ਸੜਕ ਹਾਦਸਾ ਰਾਹਤ ਸਕੀਮ ਦਾ ਵਧੇਰੇ ਲਾਭ ਉਠਾਉਣ-ਆਰ. ਟੀ. ਓ.
Ad Position 24
No active advertisement