02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗਰੁੱਪ-ਡੀ 01/2023 ਦੀ ਵੇਟਿੰਗ ਸੂਚੀ ਜਾਰੀ ਹੋਣ ’ਤੇ ਉਮੀਦਵਾਰਾਂ ਵਲੋਂ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦਾ ਧੰਨਵਾਦ, ਸਮੀਕਸ਼ਾ ਮੈਡਮ ਦਾ ਕੀਤਾ ਸਨਮਾਨ

ਟੋਹਾਣਾ, 2 ਅਗਸਤ (ਮਨਜੀਤ ਸਿੰਘ): ਹਰਿਆਣਾ ਗਰੁੱਪ-ਡੀ 01/2023 ਦੀ ਵੇਟਿੰਗ ਸੂਚੀ ਜਾਰੀ ਹੋਣ ਮਗਰੋਂ ਉਮੀਦਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੰਬੇ ਸਮੇਂ ਤੋਂ ਵੇਟਿੰਗ ਸੂਚੀ ਜਾਰੀ ਕਰਨ ਦੀ ਮੰਗ ਕਰ ਰਹੇ ਉਮੀਦਵਾਰਾਂ ਨੇ ਗਿਆਨਧਾਰਾ ਇੰਸਟੀਚਿਊਟ ਟੋਹਾਣਾ ਦੀ ਡਾਇਰੈਕਟਰ ਅਤੇ ਅਧਿਆਪਕਾ ਸਮੀਕਸ਼ਾ ਮੈਡਮ ਦੀ ਅਗਵਾਈ ਹੇਠ ਰਾਜ ਸਭਾ ਮੈਂਬਰ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਟੋਹਾਣਾ, 2 ਅਗਸਤ (ਮਨਜੀਤ ਸਿੰਘ): ਹਰਿਆਣਾ ਗਰੁੱਪ-ਡੀ 01/2023 ਦੀ ਵੇਟਿੰਗ ਸੂਚੀ ਜਾਰੀ ਹੋਣ ਮਗਰੋਂ ਉਮੀਦਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੰਬੇ ਸਮੇਂ ਤੋਂ ਵੇਟਿੰਗ ਸੂਚੀ ਜਾਰੀ ਕਰਨ ਦੀ ਮੰਗ ਕਰ ਰਹੇ ਉਮੀਦਵਾਰਾਂ ਨੇ ਗਿਆਨਧਾਰਾ ਇੰਸਟੀਚਿਊਟ ਟੋਹਾਣਾ ਦੀ ਡਾਇਰੈਕਟਰ ਅਤੇ ਅਧਿਆਪਕਾ ਸਮੀਕਸ਼ਾ ਮੈਡਮ ਦੀ ਅਗਵਾਈ ਹੇਠ ਰਾਜ ਸਭਾ ਮੈਂਬਰ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੀਕਸ਼ਾ ਮੈਡਮ ਨੇ ਕਿਹਾ ਕਿ ਜਦੋਂ ਵੀ ਉਹ ਹਰਿਆਣਾ ਦੇ ਨੌਜਵਾਨਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਸੁਭਾਸ਼ ਬਰਾਲਾ ਨੂੰ ਮਿਲੇ ਹਨ, ਉਨ੍ਹਾਂ ਨੇ ਹਮੇਸ਼ਾ ਹੀ ਸਕਾਰਾਤਮਕ ਰਵੱਈਆ ਅਪਣਾਉਂਦਿਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਹਨ। ਉਮੀਦਵਾਰਾਂ ਨੇ ਕਿਹਾ ਕਿ ਵੇਟਿੰਗ ਸੂਚੀ ਜਾਰੀ ਹੋਣ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਉਮੀਦਾਂ ਨੂੰ ਨਵਾਂ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਸਮੀਕਸ਼ਾ ਮੈਡਮ ਲਗਾਤਾਰ ਉਮੀਦਵਾਰਾਂ ਦੇ ਨਾਲ ਖੜ੍ਹੇ ਰਹੇ ਅਤੇ ਵੱਖ-ਵੱਖ ਪੱਧਰਾਂ ‘ਤੇ ਉਨ੍ਹਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਰਹੇ। ਇਸ ਦੌਰਾਨ ਉਮੀਦਵਾਰਾਂ ਨੇ ਸਮੀਕਸ਼ਾ ਮੈਡਮ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਸੰਘਰਸ਼, ਸਮਰਪਣ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮੀਕਸ਼ਾ ਮੈਡਮ ਨੇ ਨਿਸ਼ਕਾਮ ਭਾਵਨਾ ਨਾਲ ਨੌਜਵਾਨਾਂ ਦੇ ਹਿੱਤਾਂ ਲਈ ਕੰਮ ਕੀਤਾ, ਜਿਸ ਦੇ ਨਤੀਜੇ ਵਜੋਂ ਹਜ਼ਾਰਾਂ ਉਮੀਦਵਾਰਾਂ ਨੂੰ ਰਾਹਤ ਮਿਲੀ ਹੈ। ਉਮੀਦਵਾਰਾਂ ਨੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਯੋਗਦਾਨ ਲਈ ਧੰਨਵਾਦ ਪ੍ਰਗਟਾਇਆ। ਸਮਾਗਮ ਦੌਰਾਨ ਉਮੀਦਵਾਰਾਂ ਨੇ ਇੱਕ-ਦੂਜੇ ਨੂੰ ਮਠਿਆਈ ਖੁਆ ਕੇ ਖੁਸ਼ੀ ਸਾਂਝੀ ਕੀਤੀ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਅਤੇ ਸਮੀਕਸ਼ਾ ਮੈਡਮ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਨੌਜਵਾਨਾਂ ਦੇ ਹਿੱਤਾਂ ਨਾਲ ਸਬੰਧਤ ਮਸਲਿਆਂ ਦਾ ਇਸੇ ਤਰ੍ਹਾਂ ਸਕਾਰਾਤਮਕ ਹੱਲ ਹੁੰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਤਹਿਤ ਰਾਮ ਸਿੰਘ ‘ਬੰਬੇ’ ਵਲੋਂ ਅਸਾਮ ਦੇ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਮੁਹਿੰਮ ਸ਼ੁਰੂ ਐਡੀਸ਼... ਅਗਲੀ ਖ਼ਬਰ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ’ਚ ਦੋ ਗ੍ਰਿਫ਼ਤਾਰ
Ad Position 24
No active advertisement