ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ
ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਛੇਤੀ ਖੋਲ੍ਹਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਸੰਸਥਾ ਦੇ ਕੌਮੀ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਜਾਂ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਦੁਨੀਆ ਭਰ ਦੇ ਲੱਖਾਂ ਸ਼ਰਧਾਲੂਆਂ ਦੇ ਧਾਰਮਿਕ ਵਿਸ਼ਵਾਸਾਂ ਨਾਲ ਜੁੜਿਆ ਬਹੁਤ ਮਹੱਤਵਪੂਰਨ ਮਾਮਲਾ ਹੈ।
ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਛੇਤੀ ਖੋਲ੍ਹਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਸੰਸਥਾ ਦੇ ਕੌਮੀ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਜਾਂ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਦੁਨੀਆ ਭਰ ਦੇ ਲੱਖਾਂ ਸ਼ਰਧਾਲੂਆਂ ਦੇ ਧਾਰਮਿਕ ਵਿਸ਼ਵਾਸਾਂ ਨਾਲ ਜੁੜਿਆ ਬਹੁਤ ਮਹੱਤਵਪੂਰਨ ਮਾਮਲਾ ਹੈ। ਇਸ ਲਈ, ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਕਰਤਾਰਪੁਰ ਲਾਂਘਾ ਬੰਦ ਰਹਿਣ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਦੱਸਣਯੋਗ ਹੈ ਕਿ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਸਰਹੱਦੀ ਤਣਾਅ ਅਤੇ ਸੁਰੱਖਿਆ ਹਾਲਤਾਂ ਦੇ ਮੱਦੇਨਜ਼ਰ 7 ਮਈ 2025 ਨੂੰ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਹੁਣ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਫ਼ਿਲਹਾਲ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸੇ ਦੇ ਮੱਦੇਨਜ਼ਰ ਸਿੱਖ ਭਾਈਚਾਰੇ, ਧਾਰਮਿਕ ਜਥੇਬੰਦੀਆਂ ਤੇ ਹੋਰਨਾ ਵੱਲੋਂ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਸ. ਬਖ਼ਸ਼ੀ ਨੇ ਕਿਹਾ ਕੇਂਦਰ ਸਰਕਾਰ ਨੂੰ ਇਸ ਸਬੰਧੀ ਆਪਣੇ ਫ਼ੈਸਲੇ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ ।