ਦਿੱਲੀ ਸਰਕਾਰ ਦੱਸੇ, ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਕਦੋਂ ਬਣਾਈ ਜਾਏਗੀ......? - ਭੋਗਲ
ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਨੇ , ਦਿੱਲੀ ਸਰਕਾਰ ਨੂੰ ਪੁੱਛਿਆ ਹੈ ਕਿ ,ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਕਦੋਂ ਬਣਾਈ ਜਾਏਗੀ।
ਨਵੀਂ ਦਿੱਲੀ,2 ਅਗਸਤ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਨੇ , ਦਿੱਲੀ ਸਰਕਾਰ ਨੂੰ ਪੁੱਛਿਆ ਹੈ ਕਿ ,ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਕਦੋਂ ਬਣਾਈ ਜਾਏਗੀ। ਭੋਗਲ ਨੇ ਦੱਸਿਆ ਕਿ ਪਿਛਲੇ ਤਕਰੀਬਨ 1 ਸਾਲ ਤੋਂ ਲਗਾਤਾਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰਨਾ ਨੂੰ ਚਿੱਠੀ ਤੇ ਮੰਗ ਪੱਤਰ ਰਾਹੀਂ ਕਈ ਵਾਰੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਦਿੱਲੀ ਵਿਚ ਕਿਸੇ ਢੁਕਵੀਂ ਥਾਂ ’ਤੇ 1984 ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕੀਤੀ ਜਾਵੇ।ਪਰ ਸਰਕਾਰ ਵੱਲੋਂ ਇਸ ਮਾਮਲੇ ’ਚ ਗੰਭੀਰਤਾ ਨਹੀਂ ਵਿਖਾਈ ਜਾ ਰਹੀ।ਭੋਗਲ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਕਈ ਵਾਰੀ ਮੁਲਾਕਾਤ ਕਰਨ ਦੀ ਸਮਾਂ ਮੰਗਿਆ ਜਾ ਚੁੱਕਾ ਹੈ ਪਰ ਨਾ ਤਾਂ ਇਸ ਮਸਲੇ ਬਾਰੇ ਗੱਲਬਾਤ ਦਾ ਸਮਾਂ ਮਿਲਿਆ ਹੈ ਅਤੇ ਨਾ ਹੀ ਯਾਦਗਾਰ ਦੀ ਉਸਾਰੀ ਬਾਰੇ ਕੋਈ ਪਹਿਲ ਕੀਤੀ ਗਈ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਬਾਅਦ 1984 ਦੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ, ਮਾਮਲਿਆਂ ਦੀ ਜਾਂਚ ਲਈ ਐੱਸ.ਆਈ.ਟੀ. ਬਣਾਈ, ਦੋਸ਼ੀਆਂ ਨੂੰ ਸਜ਼ਾ ਦਿਵਾਈ ਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ । ਪਰ ਹੁਣ ਜਦੋਂ ਦਿੱਲੀ ਵਿਚ ਪੂਰਨ ਬਹੁਮਤ ਦੀ ਭਾਜਪਾ ਸਰਕਾਰ ਹੈ ਤਾਂ ਪਤਾ ਨਹੀਂ ਕਿਉਂ ਇਸ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ । ਭੋਗਲ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਦਿੱਲੀ ਦੀ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਸਮੇਤ ਹੋਰਨਾ ਨੂੰ ਮੰਗ ਪੱਤਰ ਸੌਂਪ ਕੇ ਯਾਦਗਾਰ ਦੀ ਉਸਾਰੀ ਦੀ ਮੰਗ ਕੀਤੀ ਜਾ ਚੁੱਕੀ ਹੈ ਪਰ ਇੰਝ ਜਾਪਦਾ ਹੈ ਕਿ ‘1984 ਸਿੱਖ ਕਤਲੇਆਮ ਦੀ ਯਾਦਗਾਰ’ ਦੀ ਉਸਾਰੀ ਮਾਮਲੇ ’ਚ ਸਰਕਾਰ ਗੰਭੀਰ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਦਿੱਲੀ ਸਰਕਾਰ 1984 ਦੇ ਪੀੜਤਾਂ ਦੀ ਭਾਵਨਾਵਾਂ ਨੂੰ ਮਹੱਤਵ ਨਹੀਂ ਦੇ ਰਹੀ ਹੈ ।