ਭੁੱਕੀ ਅਤੇ ਅਫੀਮ ਮੁੱਖ ਸਪਲਾਇਰ ਗ੍ਰਿਫ਼ਤਾਰ
ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਇੱਕ ਟੀਮ ਨੇ ਪਿੰਡ ਸ਼ਾਹਪੁਰ ਬੇਗੂ ਤੋਂ ਭੁੱਕੀ ਅਤੇ ਅਫੀਮ ਤਸਕਰੀ ਦੇ ਇੱਕ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ 30 ਜੁਲਾਈ ਨੂੰ ਪੁਲਿਸ ਦੀ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਸਿਰਸਾ ਖੇਤਰ ਦੇ ਖੇਰਪੁਰ ਸਥਿਤ ਜੰਡਵਾਲੀ ਗਲੀ ਵਿੱਚ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਇੱਕ ਟੀਮ ਨੇ ਪਿੰਡ ਸ਼ਾਹਪੁਰ ਬੇਗੂ ਤੋਂ ਭੁੱਕੀ ਅਤੇ ਅਫੀਮ ਤਸਕਰੀ ਦੇ ਇੱਕ ਮਾਮਲੇ ਵਿੱਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ 30 ਜੁਲਾਈ ਨੂੰ ਪੁਲਿਸ ਦੀ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਸਿਰਸਾ ਖੇਤਰ ਦੇ ਖੇਰਪੁਰ ਸਥਿਤ ਜੰਡਵਾਲੀ ਗਲੀ ਵਿੱਚ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ 23 ਕਿਲੋ ਭੁੱਕੀ ਅਤੇ 220 ਗ੍ਰਾਮ ਅਫੀਮ ਬਰਾਮਦ ਕੀਤੀ। ਪੁਲਿਸ ਨੇ ਸਿਵਲ ਲਾਈਨਜ਼ ਥਾਣੇ ’ਚ ਮੁਲਜ਼ਮਾਂ ਵਿਰੁੱਧ ਨਾਰਕੋਟਿਕ ਡਰੱਗਜ਼ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਸਿਵਲ ਲਾਈਨਜ਼ ਥਾਣੇ ਨੂੰ ਸੌਂਪ ਦਿੱਤੀ ਗਈ ਸੀ। ਜਾਂਚ ਦੌਰਾਨ ਮਹੱਤਵਪੂਰਨ ਜਾਣਕਾਰੀ ਤੋਂ ਬਾਅਦ ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਦੀ ਇੱਕ ਟੀਮ ਨੇ ਕਾਰਵਾਈ ਕਰਦਿਆਂ ਮੁੱਖ ਸਪਲਾਇਰ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਗੂ ਨੂੰ ਉਸਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।