05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ ਚ ਯੋਗਦਾਨ ਪਾਉਣ : ਪ੍ਰੋ . ਗਣੇਸ਼ੀਲਾਲ

ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਕਿਹਾ ਹੈ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ।

Ad Position 21
No active advertisement
ਨਸ਼ਿਆਂ ਤੋਂ ਦੂਰ ਰਹਿਣ ਲਈ ਅਹਿਦ ਲੈਂਦੇ ਨੌਜਵਾਨ ਤੇ ਹੋਰ ਲੋਕ। ਤਸਵੀਰ : ਪੰਨੀਵਾਲੀਆ 04-08-2026
ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਕਿਹਾ ਹੈ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ। ਉਹ ਅੱਜ ਬ੍ਰਹਮਾ ਕੁਮਾਰੀ ਆਨੰਦ ਸਰੋਵਰ ’ਚ ਕਰਵਾਏ ਗਏ ਨਸ਼ਾ ਮੁਕਤ ਨੌਜਵਾਨ ਵਿਕਸਤ ਭਾਰਤ ਸੰਕਲਪ ਅਭਿਆਨ ਦੇ ਤਹਿਤ ਇੱਕ ਪ੍ਰੋਗਰਾਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਇੱਕ ਸਿਹਤਮੰਦ ਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਵਿਸ਼ੇਸ਼ ਮਹਿਮਾਨ ਸਨ। ਪ੍ਰੋ. ਗਣੇਸ਼ੀਲਾਲ ਨੇ ਕਿਹਾ ਕਿ ਭਾਰਤ ਦਾ ਭਵਿੱਖ ਇਸਦੀ ਯੁਵਾ ਸ਼ਕਤੀ ’ਤੇ ਨਿਰਭਰ ਕਰਦਾ ਹੈ। ਜੇਕਰ ਨੌਜਵਾਨ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚ ਕੇ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਰਾਸ਼ਟਰੀ ਸੇਵਾ ਨੂੰ ਅਪਣਾਉਂਦੇ ਹਨ ਤਾਂ ਇੱਕ ਵਿਕਸਤ ਭਾਰਤ ਦਾ ਸੁਪਨਾ ਜਲਦੀ ਹੀ ਸਾਕਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਨਾ ਸਿਰਫ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਉਨ੍ਹਾਂ ਦੇ ਪਰਿਵਾਰ, ਸਮਾਜ ਅਤੇ ਰਾਸ਼ਟਰ ਦੀ ਤਰੱਕੀ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਹਰ ਨੌਜਵਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਾ ਮੁਕਤ ਜੀਵਨ ਅਪਣਾਏ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਵਾਈ ਗਈ। ਇਸ ਮੌਕੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਜੱਸਾ ਨੇ ਕਾਲਾਂਵਾਲੀ ਅਤੇ ਸਿਰਸਾ ਹਲਕਿਆਂ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਇਨੈਲੋ ਦੇ ਰ... ਅਗਲੀ ਖ਼ਬਰ ਭਾਖੜਾ ਡੈਮ ਵਿਚੋਂ ਗਾਰ ਕੱਢਣ ਵੱਲ ਜਲਦ ਧਿਆਨ ਦਿੱਤਾ ਜਾਏ
Ad Position 24
No active advertisement