ਪੁਲਿਸ ਵਲੋਂ ਮੈਗਾ ਕਾਊਂਸਲਿੰਗ ਅਤੇ ਬਾਲ ਸੁਰੱਖਿਆ ’ਤੇ ਸੈਮੀਨਾਰ
ਨਵੀਂ ਦਿੱਲੀ, 4 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਵਲੋਂ ਸ਼ਹੀਦ ਸੁਖਦੇਵ ਕਾਲਜ ਆਫ਼ ਬਿਜ਼ਨਸ ਸਟੱਡੀਜ਼ ਰੋਹਿਣੀ, ਦਿੱਲੀ ਵਿਖੇ ਇਕ ਮੈਗਾ ਕਾਊਂਸਲਿੰਗ ਅਤੇ ਬਾਲ ਸੁਰੱਖਿਆ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬੱਚਿਆਂ, ਅਧਿਆਪਕਾਂ, ਵੱਖ-ਵੱਖ ਐਨ.
ਨਵੀਂ ਦਿੱਲੀ, 4 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਵਲੋਂ ਸ਼ਹੀਦ ਸੁਖਦੇਵ ਕਾਲਜ ਆਫ਼ ਬਿਜ਼ਨਸ ਸਟੱਡੀਜ਼ ਰੋਹਿਣੀ, ਦਿੱਲੀ ਵਿਖੇ ਇਕ ਮੈਗਾ ਕਾਊਂਸਲਿੰਗ ਅਤੇ ਬਾਲ ਸੁਰੱਖਿਆ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬੱਚਿਆਂ, ਅਧਿਆਪਕਾਂ, ਵੱਖ-ਵੱਖ ਐਨ.ਜੀ.ਓ., ਸਿੱਖਿਆ ਸ਼ਾਸਤਰੀਆਂ ਤੇ ਹੋਰ ਪ੍ਰਤੀਨਿਧੀਆਂ ਨੇ ਭਾਗ ਲਿਆ। ਇਸ ਸੈਮੀਨਾਰ ਵਿਚ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਿਲ ਹੋਏ। ਇਸ ਸੈਮੀਨਾਰ ਵਿਚ ਦੱਸਿਆ ਗਿਆ ਕਿ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਵਿਚ 52 ਲਾਪਤਾ ਬੱਚਿਆਂ ਨੂੰ ਵੱਖੋ-ਵੱਖਰੀਆਂ ਥਾਵਾਂ ਤੋਂ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਿਆ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਦੀਆਂ ਗੁੰਮਸ਼ੁਦਾ ਸੰਬੰਧੀ 52 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਸੁਲਝਾ ਲਿਆ ਗਿਆ ਹੈ। ਸੈਮੀਨਾਰ ਵਿਚ ਬੱਚਿਆਂ ਲਈ ਸੁਰੱਖਿਅਤ ਵਾਤਾਵਰਨ ਯਕੀਨੀ ਬਣਾਉਣ ਵਿਚ ਮਾਪਿਆਂ, ਅਧਿਆਪਕਾਵਾਂ, ਵਿੱਦਿਅਕ ਸੰਸਥਾਵਾਂ, ਸਿਵਲ, ਸਮਾਜ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮੂਹਿਕ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ ਗਿਆ ਅਤੇ ਨਾਲ ਹੀ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ 27 ਹਜ਼ਾਰ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿਚ ਇਹ ਵੀ ਦੱਸਿਆ ਗਿਆ ਕਿ ਬਾਲ ਸੁਰੱਖਿਆ, ਬਾਲ ਸ਼ੋਸ਼ਣ ਰੋਕਥਾਮ, ਨਿੱਜੀ ਸੁਰੱਖਿਆ ਜ਼ਿੰਮੇਵਾਰ ਡਿਜੀਟਲ ਵਿਵਹਾਰ ਬਾਰੇ ਸ਼ੈਸ਼ਨ ਵੀ ਕੀਤੇ ਗਏ।