ਕਰਤਾਰਪੁਰ ਲਾਂਘਾ ਫ਼ਿਲਹਾਲ ਨਾ ਖੋਲ੍ਹੇ ਜਾਣ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕਰੇ ਕੇਂਦਰ-ਸਰਨਾ
ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)-ਸਿੱਖਾਂ ਦੀ ਧਾਰਮਿਕ ਆਸਥਾ ਨਾਲ ਜੁੜੇ ਸ਼੍ਰੀ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਕੇਂਦਰ ਸਰਕਾਰ ਨੇ ਫ਼ਿਲਹਾਲ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਦੇ ਪਿਛਲੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਕੇਂਦਰ ਦੇ ਇਸ ਫ਼ੈਸਲੇ ’ਤੇ ਪ੍ਰਤੀਕਿਰਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਨਾ ਖੋਲੇ ਜਾਣ ਦੇ ਫ਼ੈਸਲੇ ਬਾਰੇ ਕੇਂਦਰ ਸਰਕਾਰ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ।
ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)-ਸਿੱਖਾਂ ਦੀ ਧਾਰਮਿਕ ਆਸਥਾ ਨਾਲ ਜੁੜੇ ਸ਼੍ਰੀ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਕੇਂਦਰ ਸਰਕਾਰ ਨੇ ਫ਼ਿਲਹਾਲ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਦੇ ਪਿਛਲੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਕੇਂਦਰ ਦੇ ਇਸ ਫ਼ੈਸਲੇ ’ਤੇ ਪ੍ਰਤੀਕਿਰਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਨਾ ਖੋਲੇ ਜਾਣ ਦੇ ਫ਼ੈਸਲੇ ਬਾਰੇ ਕੇਂਦਰ ਸਰਕਾਰ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਹ ਮਾਮਲਾ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜਿਆ ਹੋਇਆ ਮੁੱਦਾ ਹੈ ਅਤੇ ਇਸ ਲਾਂਘੇ ਨੂੰ ਬੰਦ ਰੱਖੇ ਜਾਣ ਕਾਰਨ ਹਜ਼ਾਰਾਂ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਅਤੇ ਅਸੀਸਾਂ ਪ੍ਰਾਪਤ ਕਰਨ ਦੇ ਮੌਕੇ ਤੋਂ ਵਾਂਝੇ ਰਹਿ ਜਾਂਦੇ ਹਨ । ਸਰਨਾ ਨੇ ਕਿਹਾ ਕਿ ਇਹ ਸਿਰਫ਼ ਇੱਕ ਸਰਹੱਦੀ ਲਾਂਘਾ ਨਹੀਂ ਹੈ ਬਲਕਿ ਵਿਸ਼ਵਾਸ, ਇਤਿਹਾਸ ਅਤੇ ਲੱਖਾਂ ਸਿੱਖ ਸ਼ਰਧਾਲੂਆਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਅਧਿਆਤਮਿਕ ਸੰਬੰਧ ਦਾ ਪ੍ਰਤੀਕ ਹੈ, ਇਸ ਲਈ ਕੇਂਦਰ ਨੂੰ ਆਪਣੇ ਫ਼ੈਸਲੇ ਬਾਰੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀ ਧਾਰਮਿਕ ਆਜ਼ਾਦੀ ਤੇ ਵਿਸ਼ਵਾਸਾਂ ਦਾ ਸਤਿਕਾਰ ਕਰਨ । ਇਸ ਲਈ ਸਰਕਾਰ ਨੂੰ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੇ ਫ਼ੈਸਲੇ ’ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ। ਇੱਥੇ ਦੱਸਣਯੋਗ ਹੈ ਕਿ ਸੰਧੂਰ ਆਪ੍ਰੇਸ਼ਨ ਅਤੇ ਤਣਾਅ ਭਰੇ ਮਾਹੌਲ ਦੇ ਦੌਰਾਨ ਇਹ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ।