ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵਲੋਂ ਮੈਡੀਏਸ਼ਨ ਸੈੱਲ ਦੀ ਸ਼ੁਰੂਆਤ
ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਇੱਕ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ‘ਤੇ ਸੰਗਤ ਨੂੰ ਬਿਨਾਂ ਕਿਸੇ ਫ਼ੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਅਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਇੱਕ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ‘ਤੇ ਸੰਗਤ ਨੂੰ ਬਿਨਾਂ ਕਿਸੇ ਫ਼ੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਅਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਮੌਜੂਦਾ ਸਮੇਂ ਪਰਿਵਾਰਾਂ ਵਿਚ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਆਪਸੀ ਰਿਸ਼ਤਿਆਂ ਵਿਚ ਦੂਰੀਆਂ ਪੈਦਾ ਹੋ ਜਾਂਦੀਆਂ ਹਨ। ਅਜਿਹੇ ਮਾਮਲਿਆਂ ਵਿਚ ਰਿਸ਼ਤਿਆਂ ਨੂੰ ਦੁਬਾਰਾ ਜੋੜਨ ਲਈ ਇੱਕ ਮੈਡੀਏਸ਼ਨ ਸੈੱਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੀ ਕਮੇਟੀ ਨੇ ਗੁਰਦੁਆਰਾ ਸਾਹਿਬ ਵਿਚ ਮੈਡੀਏਸ਼ਨ ਸੈੱਲ ਸਥਾਪਤ ਕਰਨ ਦਾ ਫ਼ੈਸਲਾ ਲਿਆ। ਇਸ ਲਈ ਵਕੀਲਾਂ ਦਾ ਇੱਕ ਪੈਨਲ ਵੀ ਬਣਾਇਆ ਗਿਆ ਹੈ, ਜਿਸ ਵਿੱਚ ਐਡਵੋਕੇਟ ਰਸ਼ਮੀ ਗੁਲਾਟੀ, ਜਪਨੀਤ ਕੌਰ ਚਾਵਲਾ, ਸੁਸ਼ੀ ਸੂਦ, ਮਨਦੀਪ ਕੌਰ, ਹੇਮੰਤ ਗੁਲਾਟੀ, ਸਵਰਨਦੀਪ ਸਿੰਘ, ਅਮਿਤ ਮਜੂਮਦਾਰ, ਰਮਨੀਕ ਕੌਰ ਸਮੇਤ ਹੋਰ ਵਕੀਲਾਂ ਨੂੰ ਸ਼ਾਮਲ ਕੀਤਾ ਗਿਆ ਹੈ।