ਕਾਂਗਰਸ ਪਾਰਟੀ ਵਰਕਰ ਮੀਟਿੰਗ ਅੱਜ
ਕਾਲਾਂਵਾਲੀ/ਸਿਰਸਾ, 4 ਅਗਸਤ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਕਾਲਾਂਵਾਲੀ ਵਿੱਚ ਗੁਦਰਾਣਾ ਰੋਡ ’ਤੇ ਸੂਰਤੀਆ ਧਰਮਸ਼ਾਲਾ ਵਿਖੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਕਰਨਗੇ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ਪਾਰਟੀ ਵਰਕਰ ਇਸ ਮੀਟਿੰਗ ਨੂੰ ਲੈ ਕੇ ਉਤਸ਼ਾਹਿਤ ਹਨ।
ਕਾਲਾਂਵਾਲੀ/ਸਿਰਸਾ, 4 ਅਗਸਤ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਕਾਲਾਂਵਾਲੀ ਵਿੱਚ ਗੁਦਰਾਣਾ ਰੋਡ ’ਤੇ ਸੂਰਤੀਆ ਧਰਮਸ਼ਾਲਾ ਵਿਖੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਕਰਨਗੇ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ਪਾਰਟੀ ਵਰਕਰ ਇਸ ਮੀਟਿੰਗ ਨੂੰ ਲੈ ਕੇ ਉਤਸ਼ਾਹਿਤ ਹਨ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਕਾਂਗਰਸੀ ਆਗੂ ਪੱਕਾ ਸ਼ਹੀਦਾਂ ਦੇ ਸਾਬਕਾ ਸਰਪੰਚ ਮਨਜੀਤ ਸਿੰਘ ਰਾਜਾ ਅਤੇ ਡਿਪਟੀ ਸਿੰਘ ਦਾਦੂ ਨੇ ਕਿਹਾ ਕਿ ਵਰਕਰਾਂ ਦੀ ਮਿਹਨਤ ਨਾਲ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਲੋਕਾਂ ਨੇ ਤਿੰਨ ਰਾਜਾਂ ਵਿੱਚ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਉਪ ਚੋਣਾਂ ਵਿੱਚ ਭਾਜਪਾ ਨੂੰ ਨਕਾਰ ਦਿੱਤਾ ਹੈ। ਸਮਾਜ ਦਾ ਹਰ ਵਰਗ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਨਾਖੁਸ਼ ਹੈ।