05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਾਜਾਇਜ਼ ਅਸਲ੍ਹੇ ਸਮੇਤ ਨੌਜਵਾਨ ਗਿ੍ਫ਼ਤਾਰ

ਸਿਰਸਾ, 4 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੀ ਸੀਆਈਏ ਟੀਮ ਨੇ ਕੰਗਨਪੁਰ ਪਿੰਡ ਖੇਤਰ ਤੋਂ ਇੱਕ ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਅਕਾਸ਼ ਪੁੱਤਰ ਸੁਰੇਸ਼ ਕੁਮਾਰ ਵਾਸੀ ਕੰਗਣਪੁਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 05-08-2026
ਸਿਰਸਾ, 4 ਅਗਸਤ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੀ ਸੀਆਈਏ ਟੀਮ ਨੇ ਕੰਗਨਪੁਰ ਪਿੰਡ ਖੇਤਰ ਤੋਂ ਇੱਕ ਨੌਜਵਾਨ ਨੂੰ ਨਜਾਇਜ਼ ਅਸਲੇ ਸਮੇਤ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਅਕਾਸ਼ ਪੁੱਤਰ ਸੁਰੇਸ਼ ਕੁਮਾਰ ਵਾਸੀ ਕੰਗਣਪੁਰ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਸਦਰ ਥਾਣੇ ’ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਟੀਮ ਕੰਗਨਪੁਰ ਪਿੰਡ ਖੇਤਰ ਵਿੱਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਆਉਂਦਾ ਦੇਖਿਆ ਗਿਆ। ਜਦੋਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਭੱਜਣ ਲੱਗ ਪਿਆ। ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਾਈ ਗਈ ਤਾਂ ਉਸ ਕੋਲੋਂ ਇੱਕ ਗੈਰ-ਕਾਨੂੰਨੀ 32 ਬੋਰ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਹੋਇਆ। ਪੁਲਿਸ ਵੱਲੋਂ ਪੁੱਛਗਿੱਛ ਕਰਨ ’ਤੇ ਉਸਨੇ ਦੱਸਿਆ ਕਿ ਉਹ ਪਿੰਡ ਕੰਗਨਪੁਰ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਸ ਨੇ ਗੈਰ-ਕਾਨੂੰਨੀ ਹਥਿਆਰ ਕਿੱਥੋਂ ਪ੍ਰਾਪਤ ਕੀਤੇ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਾਂ ਦੀ ਭੂਮਿਕਾ ਕੀ ਹੈ।
Ad Position 22
No active advertisement
ਪਿਛਲੀ ਖ਼ਬਰ ਜਸਟ ਰਾਈਟਸ ਫ਼ਾਰ ਚਿਲਡਰਨ ਵਲੋਂ ਬਾਲ ਤਸਕਰੀ ਵਿਰੁੱਧ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕੀਤਾ ਗ੍ਰਿਫ਼ਤਾਰ ਦੋਸ਼ੀ ਦੇ ਕਬਜ਼ੇ ਵਿੱਚੋਂ 14 ਬੋਤਲਾਂ ਦ...
Ad Position 24
No active advertisement