ਰਾਜਿੰਦਰ ਕੁਮਾਰ ਨੇ ਮਾਰਕੀਟ ਕਮੇਟੀ ਦੇ ਸਕੱਤਰ ਦਾ ਚਾਰਜ ਸੰਭਾਲਿਆ
ਮਮਦੋਟ, 4 ਅਗਸਤ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਮਾਰਕੀਟ ਕਮੇਟੀ ਦੇ ਪਿਛਲੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਜੋ 31 ਜੁਲਾਈ ਨੂੰ ਸੇਵਾਮੁਕਤ ਹੋ ਗਏ ਸਨ, ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਰਾਜਿੰਦਰ ਕੁਮਾਰ ਵਲੋਂ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਵਜੋਂ ਚਾਰਜ਼ ਸੰਭਾਲ ਲਿਆ ਗਿਆ ਹੈ। ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਵਲੋਂ ਨਵੇਂ ਆਏ ਸਕੱਤਰ ਰਾਜਿੰਦਰ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਉਸ ਦਾ ਸਵਾਗਤ ਕੀਤਾ ਗਿਆ।
ਮਮਦੋਟ, 4 ਅਗਸਤ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਮਾਰਕੀਟ ਕਮੇਟੀ ਦੇ ਪਿਛਲੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਜੋ 31 ਜੁਲਾਈ ਨੂੰ ਸੇਵਾਮੁਕਤ ਹੋ ਗਏ ਸਨ, ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਰਾਜਿੰਦਰ ਕੁਮਾਰ ਵਲੋਂ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਵਜੋਂ ਚਾਰਜ਼ ਸੰਭਾਲ ਲਿਆ ਗਿਆ ਹੈ। ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਵਲੋਂ ਨਵੇਂ ਆਏ ਸਕੱਤਰ ਰਾਜਿੰਦਰ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਉਸ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਲੇਖਾਕਾਰ ਸੁਖਜੀਤ ਸਿੰਘ, ਸੰਦੀਪ ਕੁਮਾਰ ਮੰਡੀ ਸੁਪਰਵਾਈਜ਼ਰ, ਦਲੇਰ ਚੰਦ ਮੈਨੀ, ਸੰਜੇ ਗੁਪਤਾ, ਪੂਰਨ ਸਿੰਘ, ਨਵਦੀਪ ਸਿੰਘ, ਅੰਗਰੇਜ਼ ਸਿੰਘ, ਅਮਿਤ ਕੁਮਾਰ, ਕੁਲਦੀਪ ਸਿੰਘ ਸਮੇਤ ਮਾਰਕੀਟ ਕਮੇਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ।