05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ‘ਜੇਲ੍ਹ ਭਰੋ ਅੰਦੋਲਨ’ 10 ਨੂੰ

ਯਮੁਨਾਨਗਰ, 4 ਅਗਸਤ (ਗੁਰਦਿਆਲ ਸਿੰਘ ਨਿਮਰ)-ਸੰਯੁਕਤ ਕਿਸਾਨ ਮੋਰਚਾ, ਜ਼ਿਲ੍ਹਾ ਯਮੁਨਾਨਗਰ ਦੀ ਇਕ ਮਹੱਤਵਪੂਰਨ ਮੀਟਿੰਗ ਦੀਪ ਰਾਣਾ ਦੀ ਪ੍ਰਧਾਨਗੀ ਹੇਠ ਅਦਾਲਤ ਦੇ ਅਹਾਤੇ ’ਚ ਹੋਈ। ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ 10 ਅਗਸਤ ਨੂੰ ਹੋਣ ਵਾਲੇ ਦੇਸ਼ ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-08-2026
ਯਮੁਨਾਨਗਰ, 4 ਅਗਸਤ (ਗੁਰਦਿਆਲ ਸਿੰਘ ਨਿਮਰ)-ਸੰਯੁਕਤ ਕਿਸਾਨ ਮੋਰਚਾ, ਜ਼ਿਲ੍ਹਾ ਯਮੁਨਾਨਗਰ ਦੀ ਇਕ ਮਹੱਤਵਪੂਰਨ ਮੀਟਿੰਗ ਦੀਪ ਰਾਣਾ ਦੀ ਪ੍ਰਧਾਨਗੀ ਹੇਠ ਅਦਾਲਤ ਦੇ ਅਹਾਤੇ ’ਚ ਹੋਈ। ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ 10 ਅਗਸਤ ਨੂੰ ਹੋਣ ਵਾਲੇ ਦੇਸ਼ ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਕਿਸਾਨ ਆਗੂ ਗੁਰਭਜਨ ਸਿੰਘ ਮੰਝੈਲ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ, ਨੂਹ ਅਤੇ ਗੁਰੂਗ੍ਰਾਮ ਜ਼ਿਲ੍ਹਿਆਂ ’ਚ ਬਿਜਲੀ ਪ੍ਰਣਾਲੀਆਂ ਨੂੰ ਨਿੱਜੀ ਕੰਪਨੀਆਂ ਨੂੰ ਤਬਦੀਲ ਕਰਨ, ਸਮਾਰਟ ਮੀਟਰ ਯੋਜਨਾ ਨੂੰ ਲਾਗੂ ਕਰਨ, ਨਵੇਂ ਕਿਰਤ ਕੋਡ ਲਾਗੂ ਕਰਕੇ ਮਜ਼ਦੂਰਾਂ ਦੇ ਅਧਿਕਾਰਾਂ ਨੂੰ ਘਟਾਉਣ, ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਦਮਨਕਾਰੀ ਕਾਰਵਾਈ, ਵਧਦੀ ਬੇਰੁਜ਼ਗਾਰੀ ਅਤੇ ਬੇਕਾਬੂ ਮਹਿੰਗਾਈ ਵਰਗੇ ਮੁੱਦਿਆਂ ਨੂੰ ਲੈ ਕੇ ਦੇਸ਼ ਭਰ ’ਚ ਵਿਆਪਕ ਜਨਤਕ ਰੋਸ ਹੈ। ਉਨ੍ਹਾਂ ਕਿਹਾ ਕਿ 10 ਅਗਸਤ ਨੂੰ ‘ਜੇਲ੍ਹ ਭਰੋ ਅੰਦੋਲਨ’ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਲੋਕਾਂ ਦੀ ਇੱਕਜੁੱਟ ਆਵਾਜ਼ ਹੋਵੇਗਾ ਅਤੇ ਜਨਤਕ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕੰਮ ਕਰੇਗਾ। ਇਸ ਮੌਕੇ ਧਰਮਪਾਲ ਚੌਹਾਨ, ਨਾਇਬ ਸਿੰਘ, ਸੁਖਦੇਵ ਸਿੰਘ, ਮਾਨ ਸਿੰਘ ਪੰਜੇਟਾ, ਪਿਆਰੇ ਲਾਲ ਤੰਵਰ, ਈਸ਼ਵਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਕਈ ਸਾਥੀਆਂ ਨੇ ਮੀਟਿੰਗ ’ਚ ਹਿੱਸਾ ਲਿਆ ਅਤੇ ਅੰਦੋਲਨ ਨੂੰ ਸਫ਼ਲ ਬਣਾਉਣ ਦਾ ਵਾਅਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਰਸਾ ਪੁਲਿਸ ਨੇ ਪੰਜਾਬ ਦੀ ਹੱਦ ’ ਤੇ ਸਾਰੀ ਰਾਤ ਵਾਹਨਾਂ ਦੀ ਕੀਤੀ ਜਾਂਚ 19 ਵਾਹਨਾਂ ਦੇ ਕੀਤੇ ਚਲਾਨ ਅਗਲੀ ਖ਼ਬਰ ਡਾ. ਪਾਰੁਲ ਗੋਇਲ ਕੈਂਪ ਵਿੱਚ ਖੂਨਦਾਨ ਕਰਕੇ ਨਾਰੀ ਸ਼ਕਤੀ ਨੂੰ ਜਾਗਰੂਕ ਕਰਦੇ ਹੋਏ। (ਸੱਜੇ) ਟਰੱਸਟ ਦੇ ਸਰਪ੍ਰਸਤ ਡਾ. ਦਿਲ...
Ad Position 24
No active advertisement