ਕਿਸਾਨਾਂ , ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਬੀਕੇਈ ਵਲੋਂ ਪ੍ਰਦਰਸ਼ਨ
ਸਿਰਸਾ, 5 ਅਗਸਤ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਬੈਨਰ ਹੇਠ ਭਾਰਤੀ ਕਿਸਾਨ ਏਕਤਾ (ਬੀਕੇਈ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਅਧਿਕਾਰੀਆਂ ਨੂੰ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ।
ਕ
ਕਿਸਾਨੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਦੇ ਕਿਸਾਨ। ਤਸਵੀਰ : ਪੰਨੀਵਾਲੀਆ
06-08-2026
ਸਿਰਸਾ, 5 ਅਗਸਤ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਬੈਨਰ ਹੇਠ ਭਾਰਤੀ ਕਿਸਾਨ ਏਕਤਾ (ਬੀਕੇਈ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਅਧਿਕਾਰੀਆਂ ਨੂੰ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕੀਤੀ। ਬੀਕੇਈ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਕਿਸਾਨ ਜਾਟ ਧਰਮਸ਼ਾਲ ’ਚ ਇਕੱਠੇ ਹੋਏ ਜਿਥੋਂ ਉਹ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ। ਅਧਿਕਾਰੀਆਂ ਨੂੰ ਦਿੱਤੇ ਮੰਗ ਪੱਤਰ ਵਿੱਚ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸੀ-2+50 ਪ੍ਰਤੀਸ਼ਤ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿੱਚ ਵਿਆਪਕ ਸੁਧਾਰ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਕਿਸਾਨ-ਪੱਖੀ ਨੀਤੀਆਂ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਹਰਿਆਣਾ ਸਰਕਾਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਸਿਰਸਾ ਜ਼ਿਲ੍ਹੇ ਸਮੇਤ ਰਾਜ ਦੇ ਕਿਸਾਨਾਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਕਿਸਾਨਾਂ ਲਈ ਇੱਕ ਵਿਸ਼ੇਸ਼ ਰਾਹਤ ਪੈਕੇਜ ਅਤੇ ਖਰੀਫ਼ 2026 ਦੌਰਾਨ ਘੱਟ ਬਾਰਿਸ਼ ਹੋਣ ਕਾਰਨ ਨਹਿਰੀ ਪਾਣੀ ਅਤੇ ਬਿਜਲੀ ਦੀ ਮੰਗ ਕੀਤੀ ਗਈ। ਡੀਏਪੀ ਅਤੇ ਯੂਰੀਆ ਦੀ ਕਾਲਾਬਾਜ਼ਾਰੀ ਨੂੰ ਰੋਕਣ, ਨਕਲੀ ਬੀਜ ਅਤੇ ਕੀਟਨਾਸ਼ਕ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ, ਲੰਬਿਤ ਫਸਲ ਮੁਆਵਜ਼ਾ ਦੀ ਮੰਗ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਕਿਸਾਨੀਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਪੂਰੇ ਸੂਬੇ ’ਚ ਤਿੱਖਾ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ’ਤੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।