06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਰਿਗਵੇਦਾ ਇੰਟਰਨੈਸ਼ਨਲ ਸਕੂਲ ’ ਚ ਹੀਰੋਸੀਮਾ ਦਿਵਸ ਮਨਾਇਆ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਾ ਦਿੱਤਾ ਸੰਦੇਸ਼

ਟੋਹਾਣਾ, 6 ਅਗਸਤ (ਮਨਜੀਤ ਸਿੰਘ)- ਟੋਹਾਣਾ ਦੇ ਦਮਕੋਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿੱਚ ਹੀਰੋਸੀਮਾ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ, ਮਨੁੱਖਤਾ ਅਤੇ ਜੰਗ ਦੇ ਭਿਆਨਕ ਨਤੀਜਿਆਂ ਪ੍ਰਤੀ ਜਾਗਰੂਕ ਕੀਤਾ ਗਿਆ।

Ad Position 21
No active advertisement
ਟੋਹਾਣਾ ਦੇ ਰਿਗਵੇਦਾ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਹੀਰੋਸ਼ੀਮਾ ’ਤੇ ਹੋਏ ਪਰਮਾਣੂ ਹਮਲੇ ਨਾਲ ਸੰਬੰਧਿਤ ਇੱਕ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਡਾਕੂਮੈਂਟਰੀ ਦੇਖਦੇ ਹੋਏ। ਤਸਵੀਰ : ਮਨਜੀਤ ਸਿੰਘ ਟੋਹਾਣਾ 07-08-2026
ਟੋਹਾਣਾ, 6 ਅਗਸਤ (ਮਨਜੀਤ ਸਿੰਘ)- ਟੋਹਾਣਾ ਦੇ ਦਮਕੋਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਵਿੱਚ ਹੀਰੋਸੀਮਾ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ, ਮਨੁੱਖਤਾ ਅਤੇ ਜੰਗ ਦੇ ਭਿਆਨਕ ਨਤੀਜਿਆਂ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰਾਰਥਨਾ ਸਭਾ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੰਮ ਦੱਸਿਆ ਕਿ 6 ਅਗਸਤ 1945 ਨੂੰ ਜਾਪਾਨ ਦੇ ਹੀਰੋਸੀਮਾ ਸ਼ਹਿਰ ‘ਤੇ ਪਰਮਾਣੂ ਬੰਬ ਸੁੱਟਿਆ ਗਿਆ ਸੀ, ਜਿਸ ਕਾਰਨ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਘਟਨਾ ਤੋਂ ਸਾਨੂੰ ਇਹੀ ਸਿਖਿਆ ਮਿਲਦੀ ਹੈ ਕਿ ਮਨੁੱਖਤਾ, ਸ਼ਾਂਤੀ ਅਤੇ ਆਪਸੀ ਭਾਈਚਾਰਾ ਹੀ ਵਿਸ਼ਵ ਦੇ ਸੁਨਹਿਰੇ ਭਵਿੱਖ ਦੀ ਨੀਂਹ ਹਨ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀ ਆਂ ਨੂੰ ਹੀਰੋਸੀਮਾ ‘ਤੇ ਹੋਏ ਪਰਮਾਣੂ ਹਮਲੇ ਨਾਲ ਸਬੰਧਤ ਇੱਕ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਰਾਹੀਂ ਵਿਦਿਆਰਥੀਆਂ ਨੇ ਜੰਗ ਦੇ ਵਿਨਾਸ਼ਕਾਰੀ ਪ੍ਰਭਾਵਾਂ ਅਤੇ ਵਿਸ਼ਵ ਸ਼ਾਂਤੀ ਦੇ ਮਹੱਤਵ ਨੂੰ ਨੇੜਿਓਂ ਸਮਝਿਆ। ਸਕੂਲ ਦੇ ਪ੍ਰਿੰਸੀਪਲ ਰਾਜਨ ਦੁਬੇ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੀਰੋਸੀਮਾ ਦਿਵਸ ਸਿਰਫ਼ ਇਤਿਹਾਸ ਨੂੰ ਯਾਦ ਕਰਨ ਦਾ ਦਿਨ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦੇਣ ਦਾ ਵੀ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਹਿੰਸਾ ਦੀ ਬਜਾਏ ਪਿਆਰ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਅਪਣਾਉਣ ਅਤੇ ਸਮਾਜ ਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ। ਸਕੂਲ ਦੇ ਚੇਅਰਮੈਨ ਪ੍ਰਦੀਪ ਕੁਮਾਰ ਮੜ੍ਹੀਆ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਮਨੁੱਖੀ ਸੰਵੇਦਨਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਸਬਕ ਲੈ ਕੇ ਸ਼ਾਂਤੀ, ਏਕਤਾ ਅਤੇ ਮਨੁੱਖੀ ਭਲਾਈ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਜਾਖਲ ਨੇ ਆਪ੍ਰੇਸ਼ਨ ਟ੍ਰੈਕ ਡਾਊਨ ਅਧੀਨ ਔਰਤ ਦੇ ਕੰਨ ’ ਚੋਂ ਸੋਨੇ ਦੀ ਵਾਲੀ ਖੋਹਣ ਵਾਲਾ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ‘ ਨਸ਼ਾ ਮੁਕਤ ਭਾਰਤ ’ ਮੁਹਿੰਮ ਦੀ ਟੋਹਾਣਾ ’ ਚ ਸ਼ੁਰੂਆਤ ਰਾਹੁਲ ਸਰ ਅਕੈਡਮੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ...
Ad Position 24
No active advertisement