07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰ ਨੂੰ ਪੰਜਾਬੀ ਭਲਾਈ ਬੋਰਡ ਬਣਾ ਕੇ ਦਸਵੀਂ ਜਮਾਤ ਤੱਕ ਦੇ ਸਕੂਲਾਂ ’ ਚ ਪੰਜਾਬੀ ਭਾਸ਼ਾ ਪੜ੍ਹਾਈ ਜਾਣੀ ਚਾਹੀਦੀ ਹੈ - ਅਸ਼ੋਕ ਮਹਿਤਾ

ਯਮੁਨਾਨਗਰ, 7 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ੁੱਕਰਵਾਰ ਨੂੰ ਰਾਸ਼ਟਰੀ ਪੰਜਾਬੀ ਮਹਾਂਸਭਾ ਹਰਿਆਣਾ ਦੀ ਯਮੁਨਾਨਗਰ ਜ਼ਿਲ੍ਹਾ ਇਕਾਈ ਦੇ ਗਠਨ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਰਾਸ਼ਟਰੀ ਪੰਜਾਬੀ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਸ਼ੋਕ ਕੁਮਾਰ ਮਹਿਤਾ ਨੇ ਹਰਿਆਣਾ ਸਰਕਾਰ ਤੋਂ ਸੂਬੇ ’ਚ ਪੰਜਾਬੀ ਭਲਾਈ ਬੋਰਡ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਦੇ ਹੋਰ ਵਰਗਾਂ ਵਾਂਗ ਪੰਜਾਬੀ ਭਾਈਚਾਰੇ ਨੂੰ ਵੀ ਸਰਕਾਰ ’ਚ ਇਕ ਅਜਿਹੇ ਪਲੇਟਫਾਰਮ ਦੀ ਲੋੜ ਹੈ, ਜਿਥੇ ਭਾਈਚਾਰੇ ਦੇ ਹਿੱਤਾਂ ਨਾਲ ਸੰਬੰਧਿਤ ਮੁੱਦੇ ਉਠਾਏ ਜਾ ਸਕਣ ਅਤੇ ਇਨ੍ਹਾਂ ਮੁੱਦਿਆਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਨੂੰ ਹਰਿਆਣਾ ਦੀ ਦੂਜੀ ਸਰਕਾਰੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ, ਇਸ ਲਈ 10ਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ’ਚ ਇਸ ਨੂੰ ਪੜ੍ਹਾਉਣਾ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ।

Ad Position 21
No active advertisement
ਰਾਸ਼ਟਰੀ ਪੰਜਾਬੀ ਮਹਾਂਸਭਾ ਹਰਿਆਣਾ ਦੀ ਯਮੁਨਾਨਗਰ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰ ਤਸਵੀਰ ਸਾਂਝੀ ਕਰਵਾਉਂਦੇ ਹੋਏ। ਤਸਵੀਰ : ਨਿਮਰ 08-08-2026
ਯਮੁਨਾਨਗਰ, 7 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ੁੱਕਰਵਾਰ ਨੂੰ ਰਾਸ਼ਟਰੀ ਪੰਜਾਬੀ ਮਹਾਂਸਭਾ ਹਰਿਆਣਾ ਦੀ ਯਮੁਨਾਨਗਰ ਜ਼ਿਲ੍ਹਾ ਇਕਾਈ ਦੇ ਗਠਨ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਰਾਸ਼ਟਰੀ ਪੰਜਾਬੀ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਸ਼ੋਕ ਕੁਮਾਰ ਮਹਿਤਾ ਨੇ ਹਰਿਆਣਾ ਸਰਕਾਰ ਤੋਂ ਸੂਬੇ ’ਚ ਪੰਜਾਬੀ ਭਲਾਈ ਬੋਰਡ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਦੇ ਹੋਰ ਵਰਗਾਂ ਵਾਂਗ ਪੰਜਾਬੀ ਭਾਈਚਾਰੇ ਨੂੰ ਵੀ ਸਰਕਾਰ ’ਚ ਇਕ ਅਜਿਹੇ ਪਲੇਟਫਾਰਮ ਦੀ ਲੋੜ ਹੈ, ਜਿਥੇ ਭਾਈਚਾਰੇ ਦੇ ਹਿੱਤਾਂ ਨਾਲ ਸੰਬੰਧਿਤ ਮੁੱਦੇ ਉਠਾਏ ਜਾ ਸਕਣ ਅਤੇ ਇਨ੍ਹਾਂ ਮੁੱਦਿਆਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਨੂੰ ਹਰਿਆਣਾ ਦੀ ਦੂਜੀ ਸਰਕਾਰੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ, ਇਸ ਲਈ 10ਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ’ਚ ਇਸ ਨੂੰ ਪੜ੍ਹਾਉਣਾ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸਰਕਾਰ ਨੂੰ ਸੂਬੇ ਭਰ ’ਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨਾ ਚਾਹੀਦਾ ਹੈ। ਇਸ ਸਮਾਰੋਹ ਦੌਰਾਨ ਲਕਸ਼ਮਣ ਵਿਨਾਇਕ ਨੂੰ ਯਮੁਨਾਨਗਰ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਨੂੰ ਉਪ ਪ੍ਰਧਾਨ, ਸੁਮਿਤ ਪਾਲ ਸਿੰਘ ਨੂੰ ਜਨਰਲ ਸਕੱਤਰ ਅਤੇ ਸ਼੍ਰੀਮਤੀ ਵਿਜੇ ਬੱਬਰ ਨੂੰ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਧਿਕਾਰੀਆਂ ਦਾ ਹਾਰਾਂ ਨਾਲ ਸਵਾਗਤ ਕੀਤਾ ਗਿਆ ਅਤੇ ਸਮਾਜ ਦੀ ਭਲਾਈ ’ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਕੋਈ ਜਾਤੀ ਨਹੀਂ ਹੈ, ਸਗੋਂ ਇਕ ਅਮੀਰ ਸੱਭਿਆਚਾਰ, ਭਾਸ਼ਾ ਅਤੇ ਵਿਰਾਸਤ ਹੈ, ਜਿਸ ’ਚ ਵੱਖ-ਵੱਖ ਸਮਾਜਾਂ ਅਤੇ ਭਾਈਚਾਰਿਆਂ ਦੇ ਲੋਕ ਬਰਾਬਰ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਨਵੀਂ ਪੀੜ੍ਹੀ ਆਪਣੀ ਭਾਸ਼ਾ ਅਤੇ ਇਤਿਹਾਸ ਨੂੰ ਭੁੱਲ ਜਾਵੇ ਤਾਂ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਮੁਸ਼ਕਿਲ ਹੋ ਜਾਵੇਗਾ। ਇਸ ਲਈ ਭਾਸ਼ਾ ਅਤੇ ਸੱਭਿਆਚਾਰ ਨੂੰ ਸੰਭਾਲਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਹਰ ਪਰਿਵਾਰ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੰਜਾਬੀ ਮਹਾਂਸਭਾ ਹਰਿਆਣਾ ਦੇ ਨਾਲ-ਨਾਲ ਪੰਜਾਬ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਦਿੱਲੀ ਅਤੇ ਹੋਰ ਰਾਜਾਂ ਵਿਚ ਤੇਜ਼ੀ ਨਾਲ ਫੈਲ ਰਹੀ ਹੈ। ਉਕਤ ਪ੍ਰੋਗਰਾਮ ਦੇ ਅੰਤ ’ਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਲਕਸ਼ਮਣ ਵਿਨਾਇਕ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ, ਸਮਾਜਿਕ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਦਾ ਵਾਅਦਾ ਕੀਤਾ। ਪ੍ਰੋਗਰਾਮ ਦੇ ਅੰਤ ’ਚ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਇਕਾਈ ਵਲੋਂ ਆਏ ਸਾਰੇ ਸਮਾਜਿਕ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮਲ ਹਸੀਜਾ, ਸੂਬਾ ਉਪ ਪ੍ਰਧਾਨ, ਰਾਜੇਸ਼ ਮਿੱਡਾ ਪ੍ਰਧਾਨ ਸੋਨੀਪਤ, ਸ਼ੁਭਮ ਸਾਹਨੀ ਪ੍ਰਧਾਨ ਸ਼ਾਹਬਾਦ, ਰਾਸ਼ਟਰੀ ਖਜ਼ਾਨਚੀ ਜੈ ਭਗਵਾਨ ਛਾਬੜਾ, ਰਾਸ਼ਟਰੀ ਕਾਰਜਕਾਰਨੀ ਮੈਂਬਰ ਸੁਰੇਸ਼ ਆਨੰਦ, ਸੂਬਾ ਜਨਰਲ ਸਕੱਤਰ ਰਾਕੇਸ਼ ਭੱਲਾ, ਸ਼ਿਆਮ ਸੁੰਦਰ ਬੱਤਰਾ, ਦੇਵੇਂਦਰ ਸਿੰਘ, ਰਮਨ ਤਿਆਗੀ, ਅਮਨਪ੍ਰੀਤ ਤਲਵਾਰ ਸੀਨੀਅਰ ਸੂਬਾ ਮੈਂਬਰ, ਪੋਪਿਨ ਨੰਦਵਾਨੀ ਸੋਨੀਪਤ, ਰਮੇਸ਼ ਸੇਤੀਆ ਜਨਰਲ ਸਕੱਤਰ, ਰਾਕੇਸ਼ ਗਰਗ ਉਰਫ਼ ਨੀਲੀ, ਆਸ਼ਿਕ ਗੁਰਜਰ, ਜਗਜੀਤ ਸਿੰਘ, ਅੰਗਰੇਜ ਗਾਬਾ, ਪ੍ਰਭਜੋਤ ਸਿੰਘ, ਮਹਿੰਦਰ ਗੋਇਲ, ਸੰਦੀਪ ਗੁਪਤਾ, ਗੁਲਸ਼ਨ ਚਾਵਲਾ, ਕਮਲ ਵਿਨਾਇਕ, ਕੇਸਰ ਸਿੰਘ, ਰਾਜੇਸ਼ ਕੁਮਾਰ, ਨਿਰਮਲ ਸਿੰਘ, ਸੰਜੀਵ ਓਬਰਾਏ, ਰਾਜ ਕੁਮਾਰ ਮਹਿਤਾ, ਸੁਰਿੰਦਰ ਆਨੰਦ, ਅਰੁਣ ਕੌਸ਼ਿਕ, ਮੋਹਿਨੀ ਗੁਪਤਾ ਸ਼ਾਹਿਦ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਪੰਜਾਬੀ ਭਾਈਚਾਰੇ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਨਗਰ ਪਾਲਿਕਾ ਕਰਮਚਾਰੀ ਯੂਨੀਅਨ ਅਤੇ ਫਾਇਰ ਸਰਵਿਸ ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ ਅਗਲੀ ਖ਼ਬਰ ਕੈਥਲ ਦੇ ਜਿੰਦਲ ਹਾਊਸ ਵਿਖੇ ਉਨ੍ਹਾਂ ਦੀ 96ਵੀਂ ਜਨਮ ਵਰ੍ਹੇਗੰਢ ’ਤੇ ਪੁਸ਼ਪਾਂਜਲੀ ਸਭਾ ਕਰਵਾਈ
Ad Position 24