08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਨਰਸਿੰਗ ਕਾਲਜ ਵਿਖੇ ਤੀਜ ਤਿਉਹਾਰ ਮਨਾਇਆ

ਰਤੀਆ, 8 ਅਗਸਤ (ਬੇਅੰਤ ਕੌਰ ਮੰਡੇਰ)- ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਨਰਸਿੰਗ ਕਾਲਜ ਬਰੋਟਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਹਰਿਆਣਵੀ, ਪੰਜਾਬੀ ਅਤੇ ਰਾਜਸਥਾਨੀ ਲੋਕ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਰਤੀਆ, 8 ਅਗਸਤ (ਬੇਅੰਤ ਕੌਰ ਮੰਡੇਰ)- ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਨਰਸਿੰਗ ਕਾਲਜ ਬਰੋਟਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਹਰਿਆਣਵੀ, ਪੰਜਾਬੀ ਅਤੇ ਰਾਜਸਥਾਨੀ ਲੋਕ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ। ਡਾ. ਗੁਰਮੀਤ ਕੌਰ ਨੱਡਾ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਸ਼ਸ਼ੀ ਕਲਾਵਤੀ ਅਰੁਣਾਚਲਮ ਨੇ ਕੀਤੀ। ਬੀ.ਐਸ.ਸੀ. ਨਰਸਿੰਗ, ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ, ਅਤੇ ਏ.ਐਨ.ਐਮ. ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਡਾ. ਗੁਰਮੀਤ ਕੌਰ ਨੱਡਾ ਨੇ ਕਿਹਾ ਕਿ ਤੀਜ ਦਾ ਤਿਉਹਾਰ ਸਿਰਫ਼ ਮਨੋਰੰਜਨ ਦਾ ਮੌਕਾ ਨਹੀਂ ਹੈ, ਸਗੋਂ ਮਹੱਤਵਪੂਰਨ ਤਿਉਹਾਰ ਹੈ, ਜੋ ਸਾਡੀਆਂ ਭਾਵਨਾਵਾਂ, ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਗਟ ਕਰਦਾ ਹੈ। ਕਿਹਾ ਕਿ ਤੀਜ ਦੇ ਜਸ਼ਨ ਹਰਿਆਣਵੀ, ਰਾਜਸਥਾਨੀ ਅਤੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਦਿਖਾਉਂਦੇ ਹਨ। ਪ੍ਰਿੰਸੀਪਲ ਸ਼ਸ਼ੀ ਕਲਾਵਤੀ ਅਰੁਣਾਚਲਮ ਨੇ ਵਿਦਿਆਰਥੀਆਂ ਨੂੰ ਤੀਜ ਤਿਉਹਾਰ ਦੀ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਾਲਜ ਸਮੇਂ-ਸਮੇਂ ‘ਤੇ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਹੈ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਾਲਜ ਸਟਾਫ਼ ਤੇ ਵੱਡੀ ਗਿਣਤੀ ‘ਚ ਵਿਦਿਆਰਥਣਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਈ -20 ਖ਼ਿਲਾਫ਼ ਰਾਸ਼ਟਰੀ ਟਾਊਨਹਾਲ ਦੀ ਸਫ਼ਲਤਾ ਮਗਰੋਂ ਹੁਣ ਸੂਬਾ ਪੱਧਰੀ ਟਾਊਨਹਾਲ ਬੈਠਕ - ਸੁਖਵਿੰਦਰ ਸਿੰਘ ਗਿੱਲ ਇਥੋਨਾ... ਅਗਲੀ ਖ਼ਬਰ ਪੇਂਡੂ ਗ਼ਰੀਬਾਂ ਲਈ ਰੁਜ਼ਗਾਰ ਗਾਰੰਟੀ ’ ਤੇ ਹਮਲਾ ਸਭ ਤੋਂ ਵੱਡੀ ਸਾਜਿਸ਼ - ਬਹਿਬਲਪੁਰੀਆ 10 ਨੂੰ ਜੇਲ੍ਹ ਭਰੋ ਅੰਦੋਲਨ ’ਚ ਉਤ...
Ad Position 24