08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵੋਟਰ ਸੂਚੀ ਸੰਬੰਧੀ ਸੁਣਵਾਈ ਲਈ ਨੋਟਿਸ ਮਿਲਣ ’ ਤੇ ਵੋਟਰਾਂ ਨੂੰ ਨਿਰਧਾਰਤ ਮਿਤੀ ’ ਤੇ ਪਹੁੰਚਣਾ ਚਾਹੀਦਾ ਹੈ - ਜ਼ਿਲ੍ਹਾ ਚੋਣ ਅਫ਼ਸਰ

ਯਮੁਨਾਨਗਰ, 8 ਅਗਸਤ{ (ਗੁਰਦਿਆਲ ਸਿੰਘ ਨਿਮਰ)-ਡੀ. ਸੀ.

Ad Position 21
No active advertisement
ਡੀ. ਸੀ. ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ।  09-08-2026
ਯਮੁਨਾਨਗਰ, 8 ਅਗਸਤ{ (ਗੁਰਦਿਆਲ ਸਿੰਘ ਨਿਮਰ)-ਡੀ. ਸੀ. ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰਾਫਟ ਵੋਟਰ ਸੂਚੀ ‘ਚ ਆਪਣਾ ਨਾਂਅ, ਪਤਾ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਦਾਅਵੇ ਜਾਂ ਇਤਰਾਜ਼ ਸੰਬੰਧੀ ਸੁਣਵਾਈ ਦਾ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਉਨ੍ਹਾਂ ਨੂੰ ਨਿਰਧਾਰਤ ਮਿਤੀ ‘ਤੇ ਸੰਬੰਧਿਤ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ ਅਤੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਨਿਰਪੱਖ ਨਿਪਟਾਰਾ ਯਕੀਨੀ ਬਣ ਸਕੇਗਾ। ਉਨ੍ਹਾਂ ਦੱਸਿਆ ਕਿ ਡਰਾਫਟ ਫੋਟੋ ਵੋਟਰ ਸੂਚੀ ਸ੍ਰੀ-2026 ਅਧੀਨ ਪ੍ਰਕਾਸ਼ਿਤ ਕੀਤੀ ਗਈ ਹੈ, ਜਦਕਿ ਨਾਂਅ ਸ਼ਾਮਿਲ ਕਰਨ, ਵੇਰਵਿਆਂ ‘ਚ ਸੋਧਾਂ ਅਤੇ ਹੋਰ ਗਲਤੀਆਂ ਨਾਲ ਸੰਬੰਧਿਤ ਦਾਅਵੇ ਅਤੇ ਇਤਰਾਜ਼ 30 ਅਗਸਤ ਤੱਕ ਦਾਇਰ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਫੋਟੋ ਵੋਟਰ ਸੂਚੀ 3 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਂਅ ਡਰਾਫਟ ਵੋਟਰ ਸੂਚੀ ‘ਚ ਸ਼ਾਮਿਲ ਨਹੀਂ ਹੈ ਤਾਂ 30 ਅਗਸਤ ਤੱਕ ਸੰਬੰਧਿਤ ਬੀ. ਐਲ. ਓ. ਰਾਹੀਂ ਫਾਰਮ 6 ਭਰ ਕੇ ਆਨਲਾਈਨ ਜਾਂ ਆਫਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾ ਕਿਹਾ ਕਿ ਜੇਕਰ ਕਿਸੇ ਵੋਟਰ ਦੇ ਨਾਂਅ, ਪਤੇ ਜਾਂ ਹੋਰਨਾਂ ਵੇਰਵਿਆਂ ‘ਚ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਵੋਟਰ 30 ਅਗਸਤ ਤੋਂ ਪਹਿਲਾਂ ਫਾਰਮ 8 ਅਤੇ ਘੋਸ਼ਣਾ ਫਾਰਮ ਰਾਹੀਂ ਸੰਬੰਧਿਤ ਈ. ਆਰ. ਓ/ਏ. ਈ. ਆਰ. ਓ ਨੂੰ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਲਈ ਸੰਬੰਧਿਤ ਬੀ. ਐਲ. ਓ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਾਰੇ ਵੋਟਰਾਂ ਨੂੰ ਡਰਾਫਟ ਫੋਟੋ ਵੋਟਰ ਸੂਚੀ ‘ਚ ਆਪਣੇ ਨਾਂਅ ਅਤੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਬਾਬਤ ਨਿਰਧਾਰਤ ਸਮੇਂ ਦੇ ਅੰਦਰ ਦਾਅਵਾ ਜਾਂ ਇਤਰਾਜ਼ ਦਾਇਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਏ. ਈ. ਆਰ. ਓ ਬੂਥ ਦੇ ਅਨੁਸਾਰ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਨੂੰ ਸੁਣਵਾਈ ਲਈ ਨੋਟਿਸ ਜਾਰੀ ਕੀਤੇ ਗਏ ਹਨ, ਉਹ ਨੋਟਿਸ ‘ਚ ਦਿੱਤੀ ਗਈ ਮਿਤੀ, ਸਮੇਂ ਅਤੇ ਸਥਾਨ ‘ਤੇ ਹਾਜ਼ਰ ਹੋਣ ਅਤੇ ਆਪਣੇ ਦਸਤਾਵੇਜ਼ਾਂ ਸਮੇਤ ਆਪਣਾ ਪੱਖ ਪੇਸ਼ ਕਰਨ। ਉਨ੍ਹਾਂ ਦੱਸਿਆ ਕਿ ਐਸ. ਆਈ. ਆਰ. ਮੁਹਿੰਮ 1 ਜੁਲਾਈ 2026 ਨੂੰ ਯੋਗਤਾ ਮਿਤੀ ਮੰਨ ਕੇ ਚਲਾਈ ਜਾ ਰਹੀ ਹੈ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਨੌਜਵਾਨ ਵੋਟਰ ਸੂਚੀ ‘ਚ ਆਪਣਾ ਨਾਂਅ ਸ਼ਾਮਿਲ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦਾ ਨਾਂਅ ਕਿਸੇ ਕਾਰਨ ਕਰਕੇ ਵੋਟਰ ਸੂਚੀ ‘ਚੋਂ ਹਟਾ ਦਿੱਤਾ ਗਿਆ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਨੂੰ ਪੂਰਾ ਕਰਕੇ ਆਪਣਾ ਨਾਂਅ ਦੁਬਾਰਾ ਸ਼ਾਮਿਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਨਾਗਰਿਕਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਐਸ. ਆਈ. ਆਰ. ਪ੍ਰਕਿਰਿਆ ‘ਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੀਰੀ - ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਦੇ ਸਟਾਫ਼ ਦੀਆਂ ਤਨਖ਼ਾਹਾਂ ਤੇ ਮੈਡੀਕਲ ਸੇਵਾਵਾਂ ’ ਚ ਕੋਈ ਰੁਕਾਵਟ ਨਹ... ਅਗਲੀ ਖ਼ਬਰ ਨਗਰ ਨਿਗਮ ਨੇ ਹੈਲਪਿੰਗ ਹੈਂਡਸ ਗਰੁੱਪ ਦੀ ਮਦਦ ਨਾਲ ਤੇਜਲੀ ਸਕੂਲ ਵਿਖੇ ਵੱਖ - ਵੱਖ ਮੁਕਾਬਲੇ ਕਰਵਾਏ
Ad Position 24